Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

November 13, 2026 05:30 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ, ਬੇਮਿਸਾਲ ਯੋਧਾ ਅਤੇ ਯੋਗ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਵੱਖ-ਵੱਖ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਇੱਕ ਵਿਸ਼ਾਲ ਅਤੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਤਿਹਾਸ ਵਿੱਚ ਇੱਕ ਸੁਨਹਿਰੀ ਯੁੱਗ ਵਜੋਂ ਜਾਣਿਆ ਜਾਂਦਾ ਹੈ, ਜਿਸ ਨੂੰ ਵਿਸ਼ਵ ਭਰ ਵਿੱਚ ਇਸ ਦੀ ਧਰਮ ਨਿਰਪੱਖ ਸੋਚ, ਫਿਰਕੂ ਸਦਭਾਵਨਾ, ਨਿਆਂ ਅਤੇ ਲੋਕ-ਭਲਾਈ ਵਾਲੀ ਸ਼ਾਸਨ ਪ੍ਰਣਾਲੀ ਲਈ ਜਾਣਿਆ ਜਾਂਦਾ ਹੈ। ਸ. ਸੰਧਵਾਂ ਨੇ ਕਿਹਾ, "ਮਹਾਰਾਜਾ ਰਣਜੀਤ ਸਿੰਘ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਨੇ ਅਥਾਹ ਹਮਦਰਦੀ ਅਤੇ ਨਿਰਪੱਖਤਾ ਨਾਲ ਰਾਜ ਕੀਤਾ ਅਤੇ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ। ਉਨ੍ਹਾਂ ਵੱਲੋਂ ਮਿਸਲਾਂ ਦਾ ਇਤਿਹਾਸਕ ਏਕੀਕਰਨ ਕਰਨ ਨਾਲ ਨਾ ਸਿਰਫ਼ ਇੱਕ ਸ਼ਕਤੀਸ਼ਾਲੀ ਅਤੇ ਖ਼ੁਸ਼ਹਾਲ ਸਾਮਰਾਜ ਦੀ ਸਥਾਪਨਾ ਹੋਈ, ਸਗੋਂ ਪੰਜਾਬੀਆਂ ਵਿੱਚ ਮਾਣ ਅਤੇ ਏਕਤਾ ਦੀ ਸਦੀਵੀ ਭਾਵਨਾ ਵੀ ਪੈਦਾ ਹੋਈ।" ਨੌਜਵਾਨਾਂ ਅਤੇ ਨਾਗਰਿਕਾਂ ਨੂੰ ਸ਼ੇਰ-ਏ-ਪੰਜਾਬ ਦੀ ਸ਼ਾਨਦਾਰ ਵਿਰਾਸਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ, ਸਪੀਕਰ ਨੇ ਸਾਰਿਆਂ ਨੂੰ ਇੱਕ ਅਗਾਂਹਵਧੂ ਅਤੇ ਸਦਭਾਵਨਾ ਵਾਲੇ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦੇ ਸ਼ਾਂਤੀ, ਭਾਈਚਾਰਕ ਸਾਂਝ ਅਤੇ ਨਿਰਸਵਾਰਥ ਸੇਵਾ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ।

Have something to say? Post your comment

More in Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ