Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

November 13, 2026 07:55 PM
SehajTimes
62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼
 
ਚੰਡੀਗੜ੍ਹ :  ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਆਸ਼ੀਰਵਾਦ ਸਕੀਮ ਤਹਿਤ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪਾਰਦਰਸ਼ੀ ਢੰਗ ਨਾਲ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਭ੍ਰਿਸ਼ਟਾਚਾਰ ਜਾਂ ਸਰਕਾਰੀ ਰਾਸ਼ੀ ਦੀ ਦੁਰਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਹਮਣੇ ਆਏ 62 ਕਥਿਤ ਬੇਨਿਯਮੀਆਂ ਦੇ ਮਾਮਲੇ, ਜਿਨ੍ਹਾਂ ਨਾਲ ਲਗਭਗ 31.62 ਲੱਖ ਰੁਪਏ ਦੀ ਰਕਮ ਸਬੰਧਿਤ ਹੈ, ਦਾ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਯਕੀਨੀ ਕਰਨ ਉਪਰੰਤ ਜਾਂਚ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਮੰਤਰੀ ਜੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਸ਼ੀਰਵਾਦ ਸਕੀਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਦੀ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਹਰ ਰਕਮ ਸਹੀ ਅਤੇ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਸਰਕਾਰੀ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਵੇ। ਡਾ. ਬਲਜੀਤ ਕੌਰ ਨੇ ਕਿਹਾ, "ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੈ ਅਤੇ ਸਰਕਾਰੀ ਰਾਸ਼ੀ ਦੀ ਇੱਕ-ਇੱਕ ਪਾਈ ਦਾ ਸਹੀ ਇਸਤੇਮਾਲ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।"

Have something to say? Post your comment

More in Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ