Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

November 13, 2026 09:17 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 622ਵੇਂ ਦਿਨ 55 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 297ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 163 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,072 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 622ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 55 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 628 ਗ੍ਰਾਮ ਹੈਰੋਇਨ, 139 ਨਸ਼ੀਲੀਆਂ ਗੋਲੀਆਂ ਅਤੇ 1100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 622 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,553 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ