Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

November 13, 2026 09:20 PM
SehajTimes
ਗ਼ੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ, ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ:  ਗੋਇਲ
 
ਚੰਡੀਗੜ੍ਹ  :  ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ 'ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ। ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ, ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।

Have something to say? Post your comment

More in Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ