Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

November 13, 2026 09:28 PM
SehajTimes

50 ਕਰੋੜ ਰੁਪਏ ਦੀ ਸਕੀਮ ਤਹਿਤ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ: ਖੁੱਡੀਆਂ

ਖਾਦਾਂ ਦੀ ਘਾਟ, ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ; ਗੁਰਮੀਤ ਖੁੱਡੀਆਂ ਵੱਲੋਂ ਹਾੜ੍ਹੀ ਦੀ ਬਿਜਾਈ ਸਬੰਧੀ ਸਖ਼ਤ ਨਿਗਰਾਨੀ ਦੇ ਹੁਕਮ

ਚੰਡੀਗੜ੍ਹ  :  ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਲਈ ਵਧੇਰੇ ਝਾੜ ਅਤੇ ਬਿਹਤਰ ਆਮਦਨ ਯਕੀਨੀ ਬਣਾਉਣ ਵਾਸਤੇ  ਕਿਸਾਨਾਂ ਨੂੰ ਸਬਸਿਡੀ ਉਤੇ 2,42,218 ਕੁਇੰਟਲ ਕਣਕਵਦਾ ਬੀਜ ਦਿੱਤੇ ਜਾਣ ਦਾ ਟੀਚਾ ਹੈ, ਜਿਸ ਵਿੱਚੋਂ ਹੁਣ ਤੱਕ 2.07 ਲੱਖ ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ। ਇਹ ਵੰਡ 50 ਕਰੋੜ ਰੁਪਏ ਦੀ ਸਹਾਇਤਾ ਸਕੀਮ ਤਹਿਤ ਕੀਤੀ ਜਾ ਰਹੀ ਹੈ, ਜਿਸ ਅਧੀਨ ਕਿਸਾਨਾਂ ਨੂੰ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਵੱਲੋਂ ਸਿਫ਼ਾਰਸ਼ ਕੀਤੇ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ ’ਤੇ ਮੁਹੱਈਆ ਕਰਵਾਏ ਜਾ ਹਨ, ਜਿਸ ਵਿੱਚ ਸਬਸਿਡੀ ਦੀ ਵੱਧ ਤੋਂ ਵੱਧ ਹੱਦ 2,000 ਰੁਪਏ ਪ੍ਰਤੀ ਹੈਕਟੇਅਰ ਰੱਖੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਤੋਂ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਕਣਕ ਦੇ ਬੀਜ ’ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ 2.18 ਲੱਖ ਤੋਂ ਵੱਧ ਕਿਸਾਨ http://agrimachinerypb.com ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ 19,110 ਰਜਿਸਟ੍ਰੇਸ਼ਨਾਂ ਨਾਲ ਸੂਬੇ ਵਿੱਚ ਸਭ ਤੋਂ ਅੱਗੇ ਹੈ, ਜਿਸ ਤੋਂ ਬਾਅਦ ਫਾਜ਼ਿਲਕਾ (18,369), ਬਠਿੰਡਾ (16,832), ਸੰਗਰੂਰ (16,022) ਅਤੇ ਪਟਿਆਲਾ (12,982) ਦਾ ਸਥਾਨ ਹੈ, ਜੋ ਪ੍ਰਮਾਣਿਤ ਬੀਜਾਂ ਪ੍ਰਤੀ ਕਿਸਾਨਾਂ ਦੇ ਭਾਰੀ ਉਤਸ਼ਾਹ ਨੂੰ ਦਰਸਾਉਂਦਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸੂਬੇ ਭਰ ਵਿੱਚ ਸਬਸਿਡੀ ਵਾਲੇ ਕਣਕ ਦੇ ਬੀਜ ਦੀ ਵੰਡ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ (ਸੀਏਓਜ਼) ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਮਾਣਿਤ ਕਣਕ ਦੇ ਬੀਜਾਂ ’ਤੇ 50 ਫੀਸਦੀ ਸਬਸਿਡੀ ਦੇਣ ਦਾ ਉਦੇਸ਼ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵੱਲੋਂ ਸਿਫ਼ਾਰਸ਼ ਕੀਤੀਆਂ ਵੱਧ ਝਾੜ ਦੇਣ ਵਾਲੀਆਂ ਅਤੇ ਬਿਮਾਰੀ-ਰਹਿਤ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। 50 ਕਰੋੜ ਰੁਪਏ ਦੀ ਇਹ ਸਹਾਇਤਾ ਸਕੀਮ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤਾ ਗਿਆ ਨਿਵੇਸ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਲਈ ਬਿਹਤਰ ਝਾੜ ਅਤੇ ਵੱਧ ਮੁਨਾਫ਼ਾ ਯਕੀਨੀ ਬਣਾ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀਜਾਂ ਦੀ ਨਿਰਵਿਘਨ ਵੰਡ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਕਿਸਾਨ ਇਸ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਪਲਾਈ ਲੜੀ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿੱਚ ਖਾਦਾਂ ਦੀ ਉਪਲਬਧਤਾ ਦਾ ਵੀ ਜਾਇਜ਼ਾ ਲਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਗੁਰਜੀਤ ਬਰਾੜ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ., ਯੂਰੀਆ ਅਤੇ ਹੋਰ ਜ਼ਰੂਰੀ ਖਾਦਾਂ ਦਾ ਢੁਕਵਾਂ ਸਟਾਕ ਉਪਲਬਧ ਹੈ। 5.50 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ 5.87 ਲੱਖ ਮੀਟ੍ਰਿਕ ਟਨ ਡੀ.ਏ.ਪੀ. ਉਪਲਬਧ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਘਾਟ, ਕਾਲਾਬਾਜ਼ਾਰੀ ਜਾਂ ਟੈਗਿੰਗ ਨੂੰ ਰੋਕਣ ਲਈ ਸਪਲਾਈ ਲੜੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਮੌਜੂਦਾ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Chandigarh

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ