Saturday, November 14, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

November 14, 2026 04:27 PM
SehajTimes

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: 

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ, 2026 ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਸਰਵਿਸ ਕੁਨੈਕਸ਼ਨ ਚਾਰਜਿਜ਼ ਨੂੰ 6,572 ਰੁਪਏ ਤੋਂ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀਐਚਪੀ ਅਤੇ ਸਕਿਓਰਿਟੀ ਡਿਪਾਜ਼ਿਟ ਨੂੰ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਵਾਧੂ ਲੋਡ ਬਾਰੇ ਖੁਦ ਜਾਣਕਾਰੀ ਦੇਣ ਜਾਂ ਨਿਰੀਖਣ ਦੌਰਾਨ ਫੜੇ ਗਏ ਵਾਧੂ ਲੋਡ 'ਤੇ ਕੋਈ ਜੁਰਮਾਨਾ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਉਦੇਸ਼ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਇੱਕ ਸਰਲ ਅਤੇ ਕਿਫਾਇਤੀ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਸ਼ੁਰੂ ਵਿੱਚ 1 ਅਕਤੂਬਰ, 2026 ਤੋਂ 14 ਨਵੰਬਰ, 2026 ਤੱਕ ਭਾਵ 45 ਦਿਨਾਂ ਲਈ ਲਾਗੂ ਕੀਤੀ ਗਈ ਸੀ। ਹੁਣ ਇਸ ਨੂੰ 45 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਯੋਗ ਖੇਤੀਬਾੜੀ ਟਿਊਬਵੈੱਲ ਖਪਤਕਾਰ 29 ਦਸੰਬਰ, 2026 ਤੱਕ ਆਪਣੇ ਅਣਅਧਿਕਾਰਤ ਵਾਧੂ ਲੋਡ ਨੂੰ ਰੈਗੂਲਰ ਕਰਵਾ ਸਕਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਮੁੱਖ ਵਿਸ਼ੇਸ਼ਤਾ ਕਿਸਾਨਾਂ ਨੂੰ ਦਿੱਤੀ ਗਈ ਵਿੱਤੀ ਰਾਹਤ ਹੈ। ਪਹਿਲਾਂ, ਵਾਧੂ ਲੋਡ ਨੂੰ ਨਿਯਮਤ ਕਰਨ ਲਈ ਕਿਸਾਨਾਂ ਨੂੰ 6,572 ਰੁਪਏ ਪ੍ਰਤੀ ਬੀਐਚਪੀ ਦੇ ਹਿਸਾਬ ਨਾਲ ਸਰਵਿਸ ਕੁਨੈਕਸ਼ਨ ਚਾਰਜਿਜ਼ ਦੇਣੇ ਪੈਂਦੇ ਸਨ। ਹੁਣ ਇਸ ਰਕਮ ਨੂੰ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਸਕਿਓਰਿਟੀ ਡਿਪਾਜ਼ਿਟ ਨੂੰ ਵੀ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਸ. ਸੌਂਦ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਸਕੀਮ ਦੀ ਮਿਆਦ ਦੌਰਾਨ, ਗੈਰ-ਅਧਿਕਾਰਤ ਵਾਧੂ ਲੋਡ 'ਤੇ ਕੋਈ ਜੁਰਮਾਨਾ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ, ਭਾਵੇਂ ਇਸ ਲੋਡ ਬਾਰੇ ਕਿਸਾਨਾਂ ਵੱਲੋਂ ਖੁਦ ਦੱਸਿਆ ਗਿਆ ਹੋਵੇ ਜਾਂ ਨਿਰੀਖਣ ਦੌਰਾਨ ਪਤਾ ਲੱਗਿਆ ਹੋਵੇ। ਇਸ ਨਾਲ ਕਿਸਾਨ ਬਿਨਾਂ ਕੋਈ ਵਾਧੂ ਜੁਰਮਾਨਾ ਦਿੱਤੇ ਆਪਣੇ ਟਿਊਬਵੈੱਲਾਂ ਦੇ ਲੋਡ ਨੂੰ ਰੈਗੂਲਰ ਕਰ ਸਕਣਗੇ। ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਧਾਈ ਗਈ ਮਿਆਦ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ 29 ਦਸੰਬਰ, 2026 ਤੋਂ ਪਹਿਲਾਂ ਨਿਰਧਾਰਤ ਨਿਯਮਾਂ ਅਨੁਸਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੌਜੂਦ ਗੈਰ-ਅਧਿਕਾਰਤ ਵਾਧੂ ਲੋਡ ਨੂੰ ਰੈਗੂਲਰ ਕਰਵਾ ਲੈਣ।

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ