ਸੁਨਾਮ : ਵਿਆਹ ਸਮਾਗਮ ਤੋਂ ਵਾਪਸ ਘਰ ਪਰਤ ਰਹੇ ਨੌਜਵਾਨ ਦੀ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਮੌਤ ਹੋ ਗਈ ਹੈ। ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਰੋਹਿਤ ਕੁਮਾਰ (26) ਪੁੱਤਰ ਮਨੋਹਰ ਲਾਲ ਵਾਸੀ ਸੁਨਾਮ ਇਕ ਵਿਆਹ ਸਮਾਗਮ ਤੋਂ ਬਾਅਦ ਮੋਟਰਸਾਇਕਲ ਤੇ ਆਪਣੇ ਘਰ ਪਰਤ ਰਿਹਾ ਸੀ ਜਿਉਂ ਹੀ ਉਹ ਨੀਲੋਵਾਲ-ਛਾਜਲਾ ਸੜਕ ਤੇ ਨੀਲੋਵਾਲ ਨਹਿਰ ਦੇ ਪੁਲ ਨੇੜੇ ਆਇਆ ਤਾਂ ਅਚਾਨਕ ਇਕ ਅਵਾਰਾ ਪਸ਼ੂ ਉਸ ਦੇ ਮੋਟਰਸਾਇਕਲ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਕਾਬੂ ਤੋਂ ਬਾਹਰ ਹੋਕੇ ਇਕ ਦਰੱਖਤ ਵਿਚ ਜਾ ਵੱਜਿਆ। ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਮਨੋਹਰ ਲਾਲ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।