Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

November 14, 2026 09:42 PM
SehajTimes

ਅੰਮ੍ਰਿਤਸਰ  : 20 ਨਵੰਬਰ ਨੂੰ ਹੋਣ ਜਾ ਰਹੀ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਜਾਣ ਦੀਆਂ ਸੰਭਾਵਨਾਵਾਂ ਹਨ। ਐਡਵੋਕੇਟ ਧਾਮੀ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੰਥ ਦੀਆਂ ਸਾਰੀਆਂ ਧਿਰਾਂ ਨੂੰ ਕਲਾਵੇ ਵਿਚ ਲੈ ਕੇ ਪੰਥਕ ਏਕਤਾ ਲਈ ਸੁਹਿਰਦ ਯਤਨ ਕੀਤੇ। ਆਪਣੇ ਕਾਰਜਕਾਲ ਦੌਰਾਨ ਐਡਵੋਕੇਟ ਧਾਮੀ ਗਰਮ ਤੇ ਨਰਮ ਖਿਆਲੀ ਧਿਰਾਂ ਨੂੰ ਨਾਲ ਲੈ ਕੇ ਚਲਣ ਵਿਚ ਸਫਲ ਰਹੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸਾਲ ਕੀਤੇ ਗਏ ਅਹਿਮ ਕਾਰਜਾਂ ਦੀ ਘੋਖ ਕੀਤੀ ਜਾਵੇ ਤਾਂ ਉਹ ਸ਼ੋ੍ਰਮਣੀ ਕਮੇਟੀ ਨੂੰ ਸਮੇ ਦਾ ਹਾਣੀ ਬਣਾਉਣ ਵਿਚ ਦਿਨ ਰਾਤ ਮਿਹਨਤ ਕਰ ਰਹੇ ਜਨ। ਦੇਸ਼ ਵਿਦੇਸ਼ ਵਿਚ ਸਿੱਖੀ ਦੇ ਝੰਡੇ ਨੂੰ ਬੁਲੰਦ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਇਸ ਦੇ ਨਾਲ ਹੀ ਐਡਵੋਕੇ ਧਾਮੀ ਦੀ ਅਗਵਾਈ ’ਚ ਇਕ ਉੱਚ ਪੱਧਰੀ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਿਦਆਲੇ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕਰਕੇ ਜ਼ਰੂਰੀ ਪ੍ਰਵਾਨਗੀਆਂ ਲਈ ਕਾਰਵਾਈ ਆਰੰਭ ਕੀਤੀ। ਸ਼੍ਰੋਮਣੀ ਕਮੇਟੀ ਇਸ ਕਾਰਜ ਨੂੰ ਜਲਦ ਪੂਰਾ ਕਰਨ ਲਈ ਵਚਨਬੱਧ ਹੈ।ਗਰੀਬ ਦਾ ਮੂੰਹ ਗੁਰੂ ਦੀ ਗੋਲਕ ਦੀ ਵਿਚਾਰਧਾਰਾ ਤੇ ਪਹਿਰਾ ਦਿੰਦੇ ਹੋਏ ਐਡਵੋਕੇਟ ਧਾਮੀ ਦੇ ਦਿਸ਼ਾ ਨਿਰਦੇਸ਼ਾ ਦੇ ਤਹਿਤ ਸ਼ੋ੍ਰਮਣੀ ਕਮੇਟੀ ਵਲੋ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਸਹਿਯੋਗੀਆਂ ਲਈ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਹ ਹਸਪਤਾਲ ਵਿਖੇ ਦੂਰ ਦੂਰ ਤੋਂ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਹੈ। ਇਸ ਦੇ ਨਾਲ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਮੈਡੀਕਲ ਕਾਲਜ ਵੱਲ੍ਹਾ ਵਿਖ਼ੇ ਵੀ ਮਰੀਜਾਂ ਤੇ ਓਹਨਾ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਲਈ ਵੀ ਲੰਗਰ ਦਾ ਵਿਸ਼ੇਸ ਪ੍ਰਬੰਧ ਕੀਤੇ ਗਏ l ਜਦ ਵੀ ਮਨੁੱਖਤਾ ਨੂੰ ਕਿਸੇ ਤ੍ਰਾਸਦੀ ਦਾ ਸਾਮਣਾ ਕਰਨਾ ਪਿਆ ਤਾਂ ਸ਼ੋ੍ਰਮਣੀ ਕਮੇਟੀ ਅਗੇ ਆਈ। ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਵੱਡੀਆਂ ਸੇਵਾਵਾਂ ਨਿਭਾਈਆਂ। ਨੇਪਾਲ ਵਿਚ ਆਏ ਹੜ੍ਹ ਸਮੇਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਦੀ ਆਰਥਿਕ, ਲੰਗਰ ਤੇ ਮੁੜ ਸਥਾਪਤੀ ਲਈ ਸਹਾਇਤਾ ਕੀਤੀ ਗਈ।20 ਵੀ ਸਦੀ ਦੇ ਮਹਾਨ ਸਿੱਖ ਸੰਤ ਜਰਨੈਨ ਸਿੰਘ ਖ਼ਾਲਸਾ ਵਲੋ ਵਿਢੇ ਸਿੱਖ ਸੰਘਰਸ਼ ਦੇ ਦੌਰਨ ਸ਼ਹਾਦਤਾ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਬਾਰੇ ਫੈ਼ੈਸਲੇ ਲੈ ਕੇ ਐਡਵੋਕੇਟ ਧਾਮੀ ਨੇ ਹਰ ਉਸ ਵਿਅਕਤੀ ਨੂੰ ਚੁਪ ਕਰਵਾ ਦਿੱਤਾ ਜੋ ਸ਼ੋ੍ਰਮਣੀ ਕਮੇਟੀ ਤੇ ਸ਼ੰਘਰਸ਼ ਦੇ ਸ਼ਹੀਦਾਂ ਦੀ ਯਾਦ ਕਾਇਮ ਨਾ ਕਰਨ ਦੇ ਤਾਅਨੇ ਦਿੰਦੇ ਸਨ।ਕੇਂਦਰੀ ਸਿੱਖ ਅਜਾਇਬ ਘਰ ਵਿਚ ਅਨੇਕਾਂ ਸੰ਼ਘਰਸ਼ੀ ਯੋਧਿਆਂ ਦੀਆਂ ਤਸਵੀਰਾਂ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਮਨਾਉਣ ਦੀ ਪਹਿਲ ਕਦਮੀ ਅਤੇ ਹਰੀਕੇ ਵਿਖੇ ਯਾਦਗਾਰ ਉਸਾਰਨ ਦਾ ਫੈਸਲਾ ਲੈ ਕੇ ਸੰਘਰਸ਼ ਦੇ ਇਤਿਹਾਸ ਨੂੰ ਅਮਰ ਕਰ ਦਿੱਤਾ। ਦੇਸ਼ ਵਿਦੇਸ਼ ਤੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਨਵੀਆਂ ਸਰਾਵਾਂ ਨੂੰ ਉਸਾਰੀ ਕਰਵਾਈ ਜਾ ਰਹੀ ਹੈ। ਸੰਗਤਾਂ ਦੀ ਰਿਹਾਇਸ਼ ਲਈ ਕਰੀਬ 4 ਸਰਾਵਾਂ ਨਿਰਮਾਣ ਅਧੀਨ ਹਨ ਤੇ ਉਨਾਂ ਵਿਚੋ ਕੁਝ ਦਾ ਕੰਮ ਕਰੀਬ ਪੂਰਾ ਹੋਣ ਦੇ ਨੇੜੇ ਹੈ।ਨੌਜਵਾਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਉਤਸ਼ਾਹਿਤ ਕਰਨ ਲਈ ਬੀਤੇ ਵਿੱਚ ਯੂਪੀਐਸਸੀ ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਿਦਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਐਡਵੋਕੇਟ ਧਾਮੀ ਨੇ ਨੌਜਵਾਨ ਪੀੜੀ ਨੂੰ ਸੁਨੇਹਾ ਦੇਣ ਦਾ ਸਫਲ ਯਤਨ ਕੀਤਾ ਕਿ ਪੰਥ ਦੀ ਇਹ ਪਾਰਲੀਮੈਂਟ ਹਮੇਸ਼ਾ ਉਨਾ ਦੇ ਨਾਲ ਹੈ। ਗੁਰਮਤਿ ਪ੍ਰਚਾਰ ਦੇ ਖੇਤਰ ਵਿਚ ਵੀ ਐਡਵੋਕੇਟ ਧਾਮੀ ਨੇ ਵਿਸ਼ੇਸ਼ ਧਿਆਨ ਦਿੱਤਾ l ਪੰਜਾਬ ਦੇ ਸਾਰੇ ਹਲਕਿਆਂ ਵਿਚ ਵਿਸੇਸ਼ ਗੁਰਮਤ ਸਮਾਗਮ ਅਤੇ ਅੰਮ੍ਰਿਤ ਸੰਚਾਰ ਇਸ ਸਾਲ ਵਿਚ ਹੋ ਰਹੇ ਹਨ।

Have something to say? Post your comment

More in Majha

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ