Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

November 15, 2026 04:47 PM
SehajTimes

ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਪ੍ਰਸ਼ਾਸਨ ਨੂੰ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ

17,000 ਤੋਂ ਵੱਧ ਯਾਤਰਾਵਾਂ ਰਾਹੀਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ 7 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰ ਨੂੰ ਦੁਖਦਾਈ ਹਾਦਸਿਆਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ, ਸੜਕ ਸੁਰੱਖਿਆ ਫੋਰਸ ਨੇ ਪੂਰੇ ਪੰਜਾਬ ਵਿੱਚ ਕੀਮਤੀ ਜਾਨਾਂ ਬਚਾਈਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦਾ ਦੌਰਾ ਕੀਤਾ। ਪ੍ਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤਣਗੇ। ਮੈਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ ਹੈ।
ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦਾ ਸਾਰਾ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।”
ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ।
ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ।”
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,000 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7 ਲੱਖ ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ।
ਉਨ੍ਹਾਂ ਕਿਹਾ, “ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮਿਲਦੀ ਹੈ। ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਇਸ ਗਹਿਰੇ ਦੁਖਾਂਤ ’ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ।
ਉਨ੍ਹਾਂ ਕਿਹਾ, “ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਦੁਖਦਾਈ ਹਾਦਸਾ ਵਾਪਰਿਆ ਹੈ, ਪਰ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੂੰ ਸਰਕਾਰ ਦੀ ਕਿਸੇ ਵੀ ਕਮੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਐਮਰਜੈਂਸੀ ਵਿੱਚ ਤੁਰੰਤ ਕਾਰਵਾਈ ਅਤੇ ਸੜਕ ਸੁਰੱਖਿਆ ਉਪਾਵਾਂ ਰਾਹੀਂ ਪੂਰੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮਿਲਣਾ ਯਕੀਨੀ ਬਣਾਏਗੀ।
-------

Have something to say? Post your comment

More in Majha

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ