Monday, June 16, 2025

National

ਕਸ਼ਮੀਰ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

July 16, 2021 05:48 PM
SehajTimes

ਸ੍ਰੀਨਗਰ : ਸ੍ਰੀਨਗਰ ਦੇ ਰਿਹਾਇਸ਼ੀ ਇਲਾਕੇ ਵਿਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਬਾਅਦ ਅੱਜ ਤੜਕੇ ਇਥੇ ਸਫਾਕਦਲ ਸੌਰਾ ਮਾਰਗ ਦੇ ਲਾਗੇ ਦਾਨਮਾਰ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ ਜਿਸ ਦੇ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਬਦਲ ਗਈ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਦਸਿਆ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਕਿਸ ਜਥੇਬੰਦੀ ਨਾਲ ਜੁੜੇ ਹੋਏ ਸਨ, ਇਸ ਦਾ ਪਤਾ ਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਕਸ਼ਮੀਰ ਵਿਚ ਅਤਿਵਾਦੀ ਗਤੀਵਿਧੀਆਂ ਨੇ ਤੇਜ਼ੀ ਫੜ ਲਈ ਹੈ ਹਾਲਾਂਕਿ ਫ਼ੌਜ ਲਗਾਤਾਰ ਇਹੋ ਕਹਿ ਰਹੀ ਹੈ ਕਿ ਅਤਿਵਾਦੀ ਗਤੀਵਿਧੀਆਂ ਵਿਚ ਕਾਫ਼ੀ ਕਮੀ ਆ ਗਈ ਹੈ।

Have something to say? Post your comment