Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

November 15, 2026 09:56 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 624ਵੇਂ ਦਿਨ 153 ਨਸ਼ਾ ਤਸਕਰ 1.9 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ  : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 299ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 299ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 199 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,486 ਹੋ ਗਈ ਹੈ। ਇਸ ਤੋਂ ਇਲਾਵਾ 166 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 624ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋਗ੍ਰਾਮ ਹੈਰੋਇਨ, 523 ਨਸ਼ੀਲੀਆਂ ਗੋਲੀਆਂ ਅਤੇ 3410 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 624 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93,074 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ