Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

November 16, 2026 02:15 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Have something to say? Post your comment

More in Chandigarh

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ