Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Haryana

ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ

November 17, 2026 04:50 PM
SehajTimes

ਸੈਕਟਰ-14 ਮਾਰਕੀਟ ਦੇ ਪੁਨਰ-ਵਿਕਾਸ 'ਤੇ 1.66 ਕਰੋੜ ਅਤੇ ਪਾਰਕਾਂ ਦੇ ਸੁੰਦਰੀਕਰਨ 'ਤੇ 1.37 ਕਰੋੜ ਰੁਪਏ ਹੋਣਗੇ ਖਰਚ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਫਰੀਦਾਬਾਦ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ : ਵਿਪੁਲ ਗੋਇਲ

ਚੰਡੀਗੜ੍ਹ : ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਐਤਵਾਰ ਨੂੰ ਫਰੀਦਾਬਾਦ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਕਾਰਜਾਂ ਵਿੱਚ ਸੈਕਟਰ-14 ਸਥਿਤ ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ਦਾ ਨਿਰਮਾਣ, ਗੁੰਜਨ ਲਖਾਨੀ ਗੇਟ ਦਾ ਉਦਘਾਟਨ ਅਤੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ ਨਾਲ ਸਬੰਧਤ ਕੰਮ ਸ਼ਾਮਲ ਹਨ। ਇਸ ਮੌਕੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੀ ਹੈ। ਫਰੀਦਾਬਾਦ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੈਕਟਰ-14 ਦੀ ਆਰ.ਡਬਲਯੂ.ਏ. ਵੱਲੋਂ ਰੱਖੀਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਕਟਰ-14 ਕਮਿਊਨਿਟੀ ਸੈਂਟਰ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜਾਂ 'ਤੇ ਲਗਭਗ 6 ਤੋਂ 6.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੈਕਟਰ-14 ਦੇ ਪਾਰਕ ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਸਿੰਥੈਟਿਕ ਟਰੈਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ। ਇਸ ਦੇ ਵਿਸਥਾਰ ਲਈ ਲਗਭਗ 28 ਲੱਖ ਰੁਪਏ ਦਾ ਵਾਧੂ ਟੈਂਡਰ ਲਗਾਇਆ ਗਿਆ ਹੈ। ਗ੍ਰੈਪ ਸਬੰਧੀ ਪਾਬੰਦੀਆਂ ਹਟਦਿਆਂ ਹੀ ਇਹ ਕੰਮ ਤੇਜ਼ੀ ਨਾਲ ਪੂਰਾ ਕਰਵਾਇਆ ਜਾਵੇਗਾ।

ਸ੍ਰੀ ਗੋਇਲ ਨੇ ਦੱਸਿਆ ਕਿ ਸੈਕਟਰ-14 ਦੀ ਡੀ.ਏ.ਵੀ. ਸਕੂਲ ਵਾਲੀ ਸੜਕ 'ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਗ੍ਰੇਨਾਈਟ ਟਾਈਲਾਂ ਲਗਾਉਣ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੈਕਟਰ-14 ਮਾਰਕੀਟ ਦੇ ਪੁਨਰ-ਵਿਕਾਸ ਲਈ 1.66 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤਹਿਤ ਪਾਰਕਿੰਗ ਵਿਵਸਥਾ ਨੂੰ ਬਿਹਤਰ ਬਣਾਉਣ, ਬੇਤਰਤੀਬ ਤਾਰਾਂ ਨੂੰ ਹਟਾਉਣ ਅਤੇ ਮਾਰਕੀਟ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਪਾਰਕਾਂ ਦੀ ਚਾਰਦੀਵਾਰੀ, ਧੁਆਈ ਅਤੇ ਸੁੰਦਰੀਕਰਨ ਲਈ ਕਰੀਬ 1.37 ਕਰੋੜ ਰੁਪਏ ਅਤੇ ਡੀ.ਏ.ਵੀ. ਸਕੂਲ ਵਾਲੀ ਸੜਕ ਨੂੰ ਬਿਹਤਰ ਤੇ ਸੁਰੱਖਿਅਤ ਬਣਾਉਣ ਅਤੇ ਆਵਾਜਾਈ ਵਿਵਸਥਾ ਨੂੰ ਸੁਖਾਲਾ ਕਰਨ ਲਈ 53.5 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੈਕਟਰ-14 ਅਤੇ ਸੈਕਟਰ-17 ਦੀ ਡਿਵਾਈਡਿੰਗ ਰੋਡ ਨੂੰ ਚੌੜਾ ਕਰਨ, ਰੈੱਡ ਲਾਈਟ ਲਗਾਉਣ ਅਤੇ ਸੈਕਟਰ-12 ਵੱਲ ਲੋੜੀਂਦੀਆਂ ਥਾਵਾਂ 'ਤੇ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਫਰੀਦਾਬਾਦ ਦੀ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਕਰੀਬ 350 ਕਰੋੜ ਰੁਪਏ ਦੀ ਲਾਗਤ ਨਾਲ ਵੇਸਟ-ਟੂ-ਐਨਰਜੀ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਕਚਰੇ ਤੋਂ ਬਿਜਲੀ ਦਾ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਪ੍ਰਭਾਵਸ਼ਾਲੀ ਵਿਵਸਥਾ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਫਰੀਦਾਬਾਦ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਦਾ ਧੰਨਵਾਦ ਪ੍ਰਗਟ ਕੀਤਾ।

Have something to say? Post your comment

More in Haryana

ਐਨਐਚਐਮ ਕਰਮਚਾਰੀਆਂ ਨੂੰ ਵੀ ਦਿੱਤੀ ਜਾਵੇਗੀ ਸਿਹਤ ਬੀਮਾ ਕਵਰੇਜ : ਆਰਤੀ ਸਿੰਘ ਰਾਓ

ਹਰਿਆਣਾ ਕੋਲਡ ਚੇਨ ਨੀਤੀ ਨੂੰ ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ

ਭਾਰਤ ਵਿਕਾਸ ਪਰਿਸ਼ਦ ਮਨੁੱਖਤਾ ਦੀ ਸੇਵਾ ਅਤੇ ਰਾਸ਼ਟਰਵਾਦ ਦੀ ਭਾਵਨਾ ਦੀ ਜੀਵੰਤ ਮਿਸਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ

ਖੇਤੀਬਾੜੀ ਮੰਤਰੀ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ

ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਕਰ ਰਹੀ ਹੈ ਗੁੰਮਰਾਹਕੁੰਨ ਪ੍ਰਚਾਰ : ਨਾਇਬ ਸਿੰਘ ਸੈਣੀ