Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

November 17, 2026 05:18 PM
SehajTimes

ਕਲਰਕਾਂ ਦੀ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ; 2500 ਨੌਜਵਾਨਾਂ ਨੂੰ ਲਾਈਨਮੈਨ ਟਰੇਡ ਅਧੀਨ ਦਿੱਤੀ ਜਾਵੇਗੀ  ਸਿਖਲਾਈ:ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ। ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। 
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ। ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

 

Have something to say? Post your comment

More in Chandigarh

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਸੌਂਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ

ਸੋਹਨਾ ਚੌਕ 'ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ 6-ਲੇਨ ਐਲੀਵੇਟਿਡ ਕੋਰੀਡੋਰ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ