Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ

November 17, 2026 05:31 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 625ਵੇਂ ਦਿਨ 130 ਨਸ਼ਾ ਤਸਕਰ 1.2 ਕਿਲੋ ਹੈਰੋਇਨ ਸਮੇਤ ਕਾਬੂ


ਚੰਡੀਗੜ੍ਹ : 
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 300ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 300ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 195 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,681 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।\ ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 625ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 85 ਕਿਲੋ ਭੁੱਕੀ, 1011 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 625 ਦਿਨਾਂ ਵਿੱਚ 93,251 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਸੋਹਨਾ ਚੌਕ 'ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ 6-ਲੇਨ ਐਲੀਵੇਟਿਡ ਕੋਰੀਡੋਰ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ