Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ

November 17, 2026 05:35 PM
SehajTimes

ਅਸੀਂ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਹੈ: ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹ ਕੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ: ਭਗਵੰਤ ਸਿੰਘ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਲੱਖਾਂ ਨਾਨਕ ਨਾਮ ਲੇਵਾ ਸੰਗਤ ਪਹਿਲੇ ਸਿੱਖ ਗੁਰੂ ਸਾਹਿਬ ਨਾਲ ਜੁੜੇ ਇਸ ਪਵਿੱਤਰ ਅਸਥਾਨ 'ਤੇ ਮੁੜ ਨਤਮਸਤਕ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਰੋਜ਼ਾਨਾ ਅਰਦਾਸ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਵੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਇੱਕ ਮਤਾ ਪਾਸ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਲਦ ਤੋਂ ਜਲਦ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, "ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ। ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਅਰਦਾਸ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਉੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਵੇ। ਇਨ੍ਹਾਂ ਧਾਰਮਿਕ ਭਾਵਨਾਵਾਂ ਅਤੇ ਸੰਗਤ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਪੰਜਾਬ ਵਿਧਾਨ ਸਭਾ ਵਿੱਚ ਵੀ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਮੈਨੂੰ ਉਮੀਦ ਹੈ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ, ਤੁਸੀਂ ਜਲਦੀ ਹੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰੋਗੇ।" ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜੇ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਸਕਦਾ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ। ਸਾਨੂੰ ਉੱਥੇ ਜਾਣ ਦਿੱਤਾ ਜਾਵੇ ਤਾਂ ਜੋ ਅਸੀਂ ਉਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਸਕੀਏ ਅਤੇ ਉਸੇ ਦਿਨ ਵਾਪਸ ਆ ਸਕੀਏ ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ 16 ਸਾਲ ਕਿਰਤ ਕਰਦਿਆਂ, ਖੇਤੀ ਕਰਦਿਆਂ, ਪਰਮਾਤਮਾ ਦਾ ਨਾਮ ਸਿਮਰਨ ਕਰਦਿਆਂ ਅਤੇ ਦੂਜਿਆਂ ਨਾਲ ਵੰਡ ਕੇ ਛਕਦਿਆਂ ਬਿਤਾਏ ਸਨ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਅਸੀਂ ਉੱਥੇ ਜਾ ਕੇ ਨਤਮਸਤਕ ਹੋ ਕੇ ਉਸੇ ਦਿਨ ਵਾਪਸ ਪਰਤ ਸਕੀਏ।” ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਲਦਾਂ ਦੀ ਇੱਕ ਜੋੜੀ ਰੱਖੀ ਸੀ ਅਤੇ ਖੇਤੀਬਾੜੀ ਕਰਦੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 16 ਸਾਲ ਉੱਥੇ ਬਿਤਾਏ, ਜ਼ਮੀਨ 'ਤੇ ਮਿਹਨਤ ਕੀਤੀ, ਇਮਾਨਦਾਰੀ ਨਾਲ ਆਪਣੀ ਰੋਜ਼ੀ-ਰੋਟੀ ਕਮਾਈ, ਪਰਮਾਤਮਾ ਨੂੰ ਯਾਦ ਕੀਤਾ ਅਤੇ ਜੋ ਕੁਝ ਵੀ ਉਨ੍ਹਾਂ ਕੋਲ ਸੀ, ਉਸ ਨੂੰ ਦੂਜਿਆਂ ਨਾਲ ਸਾਂਝਾ ਕੀਤਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹੀ ਅਰਦਾਸਾਂ ਕਰਦੇ ਹਾਂ ਕਿ ਸਾਨੂੰ ਉਨ੍ਹਾਂ ਧਾਰਮਿਕ ਸਥਾਨਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਮੌਕਾ ਮਿਲੇ, ਜੋ ਸੰਗਤ ਤੋਂ ਵਿਛੜ ਗਏ ਹਨ। ਸਾਨੂੰ ਉਹ ਮੌਕਾ ਵੀ ਬਖ਼ਸ਼ੋ।”

Have something to say? Post your comment

More in Chandigarh

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਸੌਂਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਸੋਹਨਾ ਚੌਕ 'ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ 6-ਲੇਨ ਐਲੀਵੇਟਿਡ ਕੋਰੀਡੋਰ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ