Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

November 17, 2026 09:41 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ ’ ਦੇ 626ਵੇਂ ਦਿਨ 115 ਨਸ਼ਾ ਤਸਕਰ 6.3 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ, ਵੱਖ-ਵੱਖ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’  ਪੰਜਾਬ ਦੇ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 84,880 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 626ਵੇਂ ਦਿਨ ਵੀ ਜਾਰੀ ਰੱਖਿਆ। ਅੱਜ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.3 ਕਿਲੋ ਹੈਰੋਇਨ, 2 ਕਿਲੋ ਭੁੱਕੀ, 468 ਨਸ਼ੀਲੀਆਂ ਗੋਲੀਆਂ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 626 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93415 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਸੌਂਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਸੋਹਨਾ ਚੌਕ 'ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ 6-ਲੇਨ ਐਲੀਵੇਟਿਡ ਕੋਰੀਡੋਰ