Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

November 17, 2026 09:44 PM
SehajTimes
ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
 
ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ
 
ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ 'ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।” ਵਿਚਾਰੇ ਗਏ ਮਾਮਲਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।” ਇਸ ਮੀਟਿੰਗ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।

Have something to say? Post your comment

More in Chandigarh

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਸੌਂਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 195 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਸੋਹਨਾ ਚੌਕ 'ਤੇ 340.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 2.75 ਕਿਲੋਮੀਟਰ ਲੰਬਾ 6-ਲੇਨ ਐਲੀਵੇਟਿਡ ਕੋਰੀਡੋਰ