Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Health

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

November 18, 2026 08:06 PM
SehajTimes

ਨਵੰਬਰ ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਸੂਬੇ ਭਰ ਵਿੱਚ ਹੇਠਲੇ ਪੱਧਰ ਤੱਕ ਮਿਆਰੀ ਜਨਤਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਹੋਰ 333 ਪਿੰਡ ਕਲੀਨਿਕ ਜਲਦ ਖੋਲ੍ਹਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 258 'ਪਿੰਡ ਕਲੀਨਿਕ' (ਪਿੰਡ ਪੱਧਰੀ ਕਲੀਨਿਕ) ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ। ਇਹ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਪਹਿਲਾਂ ਤੋਂ ਹੀ ਕਾਰਜਸ਼ੀਲ 1244 ਆਮ ਆਦਮੀ ਕਲੀਨਿਕਾਂ ਤੋਂ ਵੱਖਰੇ ਹਨ।
ਇੱਥੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਦੀ ਜ਼ਿਲ੍ਹਾ-ਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਭਰੋਸਾ ਕੁਸ਼ਲ ਡਾਕਟਰੀ ਇਲਾਜ ਅਤੇ ਹਮਦਰਦੀ ਭਰੇ ਵਤੀਰੇ- ਦੋਵਾਂ 'ਤੇ ਨਿਰਭਰ ਕਰਦਾ ਹੈ। ਉਨ੍ਹਾਂ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਵਾਲੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣ, ਤਾਂ ਜੋ ਨਾਗਰਿਕਾਂ ਨੂੰ ਮਿਆਰੀ ਇਲਾਜ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹੇਠਲੇ ਪੱਧਰ ਦੇ 'ਪਿੰਡ ਕਲੀਨਿਕਾਂ' ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਹਰੇਕ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਆਂ ਸਿਹਤ ਪਹਿਲਕਦਮੀਆਂ ਦੇ ਉਸਾਰੂਪ੍ਰ ਭਾਵ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ—ਜਿੱਥੇ 107 ਕਿਸਮ ਦੀਆਂ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਮੁਹਈਆ ਕਰਵਾਏ ਜਾਂਦੇ ਹਨ, ਕਾਫ਼ੀ ਹੱਦ ਤੱਕ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇ ਹਨ। ਡਾ ਬਲਬੀਰ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਲਗਾਤਾਰ ਖਰਾ ਉਤਰਨ ਲਈ ਲਈ ਕੋਈ ਵੀ ਆਮ ਆਦਮੀ ਕਲੀਨਿਕ ਡਾਕਟਰ ਅਤੇ ਸਟਾਫ਼ ਤੋਂ ਬਿਨਾਂ ਨਹੀਂ ਰਹਿਣਾ ਚਾਹੀਦਾ।
ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਥਾਨਕ ਹਸਪਤਾਲਾਂ ਵਿੱਚ ਸੁਧਾਰ ਲਿਆਉਣ ਲਈ ਰੋਗੀ ਕਲਿਆਣ ਸਮਿਤੀ ਦੀਆਂ ਨਿਯਮਤ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਕਰਨ 'ਤੇ ਵੀ ਜ਼ੋਰ ਦਿੱਤਾ।
ਜਨਤਕ ਸਿਹਤ ਤਰਜੀਹਾਂ ਸਬੰਧੀ ਅਹਿਮ ਨਿਰਦੇਸ਼ ਜਾਰੀ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਠੋਸ ਢੰਗ ਨਾਲ ਲਾਗੂ ਕਰਨ, ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਸਿਹਤ ਯੋਜਨਾ—10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ—ਦੀ ਸਮੀਖਿਆ ਕਰਦਿਆਂ ਸਿਹਤ ਮੰਤਰੀ ਨੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਸਿਵਲ ਸਰਜਨਾਂ ਨੂੰ ਢੁਕਵੀਆਂ ਹਦਾਇਤਾਂ ਜਾਰੀ ਕੀਤੀਆਂ।
ਪੰਜਾਬ ਦੇ ਐਸ.ਟੀ.ਈ.ਐਮ.ਆਈ. ਪ੍ਰੋਜੈਕਟ—ਜਿਸ ਤਹਿਤ ਦਿਲ ਦੇ ਰੋਗੀਆਂ ਨੂੰ ਸਮੇਂ ਸਿਰ ਇਲਾਜ ਮਿਲਣ ਨਾਲ ਅਨੇਕਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ—ਨੂੰ ਦੇਸ਼ ਭਰ ਵਿੱਚ ਮਿਲੀ ਮਾਨਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਰਸਮੀ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।
ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ 'ਨੈਸ਼ਨਲ ਨਿਊਬੌਰਨ ਵੀਕ' ਦੀ ਸ਼ੁਰੂਆਤ ਵੀ ਕੀਤੀ ਅਤੇ ਸਿਹਤ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ ਵਿੰਗ ਵੱਲੋਂ ਨਵਜੰਮੇ ਬੱਚਿਆਂ ਦੀ ਦੇਖਭਾਲ ਬਾਰੇ ਤਿਆਰ ਕੀਤੀ ਗਈ ਇੱਕ ਜਾਗਰੂਕਤਾ ਵੀਡੀਓ ਵੀ ਜਾਰੀ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬਾ ਪੱਧਰੀ ਵਿਆਪਕ ਮਰੀਜ਼ ਫੀਡਬੈਕ ਸਰਵੇਖਣ ਦੇ ਨਤੀਜੇ ਪੇਸ਼ ਕੀਤੇ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਹਾਲੀਆ ਸੁਧਾਰਾਂ ਤੋਂ ਬਾਅਦ ਜਨਤਾ ਦੇ ਭਰੋਸੇ ਵਿੱਚ ਜ਼ਿਕਰਯੋਗ ਵਾਧਾ ਦਰਸਾਇਆ ਗਿਆ ਹੈ। ਇਨ੍ਹਾਂ ਨਤੀਜਿਆਂ ਨੂੰ ਦੇਖਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਸਾਰੇ ਹਸਪਤਾਲਾਂ ਵਿੱਚ ਸੇਵਾਵਾਂ ਦੇ ਮਿਆਰਾਂ ਵਿੱਚ ਹੋਰ ਸੁਧਾਰ ਲਿਆਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਮੈਡੀਕੋ-ਲੀਗਲ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਅਧਿਕਾਰਤ ਤੌਰ 'ਤੇ ਇੱਕ ਵਿਆਪਕ 'ਮੈਡੀਕੋ-ਲੀਗਲ ਮੈਨੂਅਲ' ਵੀ ਜਾਰੀ ਕੀਤਾ। ਉਨ੍ਹਾਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਤਰਸ ਦੇ ਆਧਾਰ 'ਤੇ ਇੱਕ ਉਮੀਦਵਾਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ।
ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਡਾ. ਅਨਿਲ ਕੁਮਾਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ; ਡਾ. ਅਦਿਤੀ ਸਲਾਰੀਆ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ); ਡਾ. ਸਿੰਮੀ ਮਲਹੋਤਰਾ, ਡਾਇਰੈਕਟਰ ਈ.ਐਸ.ਆਈ.; ਅਤੇ ਡਾ. ਸੁਨੀਲ ਬਾਂਸਲ, ਡਾਇਰੈਕਟਰ ਪੀ.ਐਚ.ਐਸ.ਸੀ. ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ