Wednesday, November 18, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

November 18, 2026 08:09 PM
SehajTimes

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ ਹਨ: ਹਰਪਾਲ ਸਿੰਘ ਚੀਮਾ
ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਵੱਲੋਂ ਵੈੱਬਸਾਈਟਾਂ ਅਤੇ ਨੋਟਿਸ ਬੋਰਡਾਂ 'ਤੇ ਪੋਸ਼ ਕਮੇਟੀ ਮੈਂਬਰਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਹੁਕਮ

ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ। ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਰਿਪੋਰਟ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਲੋੜੀਂਦੀਆਂ ਕਮੇਟੀਆਂ ਦੇ ਗਠਨ ਦੀ ਪੁਸ਼ਟੀ ਕਰੇਗੀ।" ਵਿੱਤ ਮੰਤਰੀ ਨੇ ਵਿਭਾਗ ਨੂੰ ਇਹ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿ ਸਾਰੇ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨੇ ਲਾਜ਼ਮੀ ਕੀਤੇ ਜਾਣ। ਔਰਤਾਂ ਦੀ ਕੰਮ ਵਾਲੀ ਥਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਤੋਂ ਇਲਾਵਾ, ਹਰਪਾਲ ਸਿੰਘ ਚੀਮਾ ਨੇ ਕਈ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਵਿਸਤ੍ਰਿਤ ਮੀਟਿੰਗਾਂ ਕੀਤੀਆਂ ਤਾਂ ਜੋ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਨੂੰ ਸੁਣਿਆ ਜਾ ਸਕੇ ਅਤੇ ਉਨ੍ਹਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਵਿਚਾਰਿਆ ਜਾ ਸਕੇ। ਸਾਰੀਆਂ ਨੁਮਾਇੰਦਾ ਜਥੇਬੰਦੀਆਂ ਨੂੰ ਧਿਆਨ ਅਤੇ ਹਮਦਰਦੀ ਨਾਲ ਸੁਣਦਿਆਂ, ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੇ ਮਸਲਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਹਨ ਅਤੇ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।" ਮੀਟਿੰਗਾਂ ਦੌਰਾਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤੋਂ ਵਿੱਤ ਸਕੱਤਰ ਰਣਜੀਤ ਕੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਕੌਰ, ਪੰਜਾਬ ਪੁਲਿਸ 2016 ਵੇਟਿੰਗ ਲਿਸਟ ਉਮੀਦਵਾਰਾਂ ਵੱਲੋਂ ਅਮਨਦੀਪ ਸਿੰਘ, ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਤੋਂ ਬੇਅੰਤ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਤੋਂ ਗੁਰਬਾਜ਼ ਸਿੰਘ, ਪੰਜਾਬ ਦੀ ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਤੋਂ ਗੁਰਪ੍ਰਤਾਪ ਸਿੰਘ ਔਲਖ, ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ ਤੋਂ ਹਰਿੰਦਰਜੀਤ ਕੌਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ.) ਤੋਂ ਸਰੋਜ ਛਪੜੀਵਾਲਾ ਸਮੇਤ ਹੋਰ ਯੂਨੀਅਨ ਮੈਂਬਰਾਂ ਨੇ ਆਪੋ-ਆਪਣੇ ਮਸਲੇ ਅਤੇ ਚਿੰਤਾਵਾਂ ਉਠਾਈਆਂ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ