Wednesday, November 18, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

November 18, 2026 08:11 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਦੇ 627ਵੇਂ ਦਿਨ 106 ਨਸ਼ਾ ਤਸਕਰ 13.3 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ  : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 302ਵੇਂ ਦਿਨ, ਪੁਲਿਸ ਟੀਮਾਂ ਨੇ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85,084 ਹੋ ਗਈ ਹੈ। ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ  ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 627ਵੇਂ ਦਿਨ ਵੀ ਜਾਰੀ ਰੱਖਿਆ। ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 13.3 ਕਿਲੋ ਹੈਰੋਇਨ, 2 ਕਿਲੋ ਅਫੀਮ, 1530 ਨਸ਼ੀਲੀਆਂ ਗੋਲੀਆਂ ਅਤੇ 13,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 627 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93,651 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ