Wednesday, November 18, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

November 18, 2026 08:28 PM
SehajTimes

ਚੰਡੀਗੜ੍ਹ :  ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ। ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ  ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਕੁਸ਼ਲਦੀਪ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ; ਇੰਜ. ਸਰਬਜੀਤ ਸਿੰਘ, ਉਪ ਮੰਡਲ ਅਫ਼ਸਰ ; ਇੰਜ. ਤਰਲੋਚਨ ਸਿੰਘ, ਉਪ ਮੰਡਲ ਅਫ਼ਸਰ; ਇੰਜ. ਪਰਮਜੀਤ ਸਿੰਘ, ਸਹਾਇਕ ਇੰਜੀਨੀਅਰ ਅਤੇ ਇੰਜ. ਨਿਰਵੈਰ ਸਿੰਘ, ਜੂਨੀਅਰ ਇੰਜੀਨੀਅਰ ਸ਼ਾਮਲ ਸਨ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ: ਭਗਵੰਤ ਸਿੰਘ ਮਾਨ