Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

November 19, 2026 09:08 PM
SehajTimes
ਜਸਪ੍ਰੀਤ ਕੌਰ ਦੀ ਪ੍ਰਾਪਤੀ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ, ਉਸਦੀ ਸਖ਼ਤ ਮਿਹਨਤ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਪ੍ਰੇਰਣਾ: ਹਰਜੋਤ ਸਿੰਘ ਬੈਂਸ
ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਸਮਰਪਿਤ ਮਾਰਗਦਰਸ਼ਨ ਅਤੇ ਉਦਯੋਗ ਨਾਲ ਜੁੜੇ ਕੋਰਸਾਂ ਨਾਲ ਕੀਤਾ ਜਾ ਰਿਹੈ ਲੈਸ: ਹਰਜੋਤ ਸਿੰਘ ਬੈਂਸ
 
ਚੰਡੀਗੜ੍ਹ :  ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ 'ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈI ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਸ੍ਰੀ ਗੁਰਬਿੰਦਰ ਸਿੰਘ ਨੂੰ ਬੇਮਿਸਾਲ ਅਗਵਾਈ ਅਤੇ ਮਾਰਗਦਰਸ਼ਨ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇਸ ਸਫਲਤਾ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ 'ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਸਖ਼ਤ ਮਿਹਨਤ ਅਤੇ ਸਮਰਪਣ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।" ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਹਨਾਂ ਕਿਹਾ ਕਿ ਇਸ ਇਨਾਮ ਦਾ ਉਦੇਸ਼ ਤਕਨੀਕੀ ਸਿੱਖਿਆ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਹੋਣਹਾਰ ਵਿਦਿਆਰਥਣ, ਉਸਦੇ ਮਾਪਿਆਂ, ਆਈ.ਟੀ.ਆਈ. ਮਾਨਸਾ ਦੇ ਪ੍ਰਿੰਸੀਪਲ ਅਤੇ ਸਾਰੇ ਇੰਸਟ੍ਰਕਟਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦਿੱਤੀ। ਸੂਬੇ ਭਰ ਦੀਆਂ ਹੋਰ ਆਈ.ਟੀ.ਆਈਜ਼ . ਦੇ ਪ੍ਰਿੰਸੀਪਲਾਂ ਨੂੰ ਨਵੇਂ ਜੋਸ਼ ਅਤੇ ਉਸਾਰੂ ਸੋਚ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਸਿੱਖਿਆ ਅਤੇ ਸਿਖਲਾਈ ਨੂੰ ਪੂਰੇ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ, "ਮੈਂ ਆਪਣੇ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਅਤੇ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਾ ਹਾਂ। ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ, ਉਹ ਵੀ ਅਜਿਹੇ ਮਿਸਾਲੀ ਮੀਲ ਪੱਥਰ ਸਥਾਪਿਤ ਕਰਕੇ ਆਪਣੇ ਪਰਿਵਾਰਾਂ ਅਤੇ ਸੂਬੇ ਦਾ ਮਾਣ ਵਧਾ ਸਕਦੇ ਹਨI" ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਸਫਲਤਾ ਨਾਲ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਨੌਜਵਾਨ ਨੂੰ ਵੱਡੇ ਸੁਪਨੇ ਦੇਖਣ ਅਤੇ ਰਾਸ਼ਟਰੀ ਪੱਧਰ 'ਤੇ ਚਮਕਣ ਲਈ ਹੁਨਰ, ਹੌਂਸਲਾ ਅਤੇ ਮੰਚ ਪ੍ਰਦਾਨ ਕਰਨ ਦੇ ਆਪਨੇ ਵਾਅਦੇ ਨੂੰ ਅਮਲੀ- ਜਾਮਾ ਦਿੱਤਾ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
 

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ