Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Delhi

ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ

November 19, 2026 09:10 PM
SehajTimes
ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਥੇ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐੱਫ.) 2026 ਵਿਖੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਆਈ.ਈ.ਸੀ.) 450 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸ਼ਾਨਦਾਰ ਪੰਜਾਬ ਪੈਵਿਲੀਅਨ “ਵਿਕਾਸ ਅਤੇ  ਵਿਰਾਸਤ” ਵਿਸ਼ੇ 'ਤੇ ਆਧਾਰਿਤ ਹੈ, ਜੋ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ ਖੇਤਰ ਵਿੱਚ ਪ੍ਰਾਪਤੀਆਂ, ਉਦਯੋਗਿਕ ਸਮਰੱਥਾ ਅਤੇ ਤਕਨੀਕੀ ਤਰੱਕੀ ਨੂੰ ਦਰਸਾਉਂਦਾ ਹੈ। ਪ੍ਰਸ਼ਾਸਕੀ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ ਡਾ. ਬਸੰਤ ਗਰਗ, ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ ਸ਼੍ਰੀ ਜਸਪ੍ਰੀਤ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ, ਪੀ.ਐੱਸ.ਆਈ.ਈ.ਸੀ. ਸ਼੍ਰੀ ਰੁਬਿੰਦਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਤਿਆਰ ਕੀਤਾ ਗਿਆ ਇਹ ਪੈਵਿਲੀਅਨ “ਵਿਕਸਿਤ ਪੰਜਾਬ – ਵਿਰਾਸਤ ਦਾ ਜਸ਼ਨ, ਨਵੀਨਤਾ ਨਾਲ ਨਿਰਮਾਣ” ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕਰਦਾ ਹੈ। ਸ਼੍ਰੀ ਅਰਸ਼ਦੀਪ ਸਿੰਘ, ਪ੍ਰਸ਼ਾਸਕ, ਪੰਜਾਬ ਪੈਵਿਲੀਅਨ ਨੇ ਦੱਸਿਆ ਕਿ ਨਿਵੇਕਲੇ ਤੇ ਦਿਲਖਿਚਵੇਂ ਤਰੀਕੇ ਅਤੇ ਵਿਸ਼ਾਗਤ ਪੇਸ਼ਕਾਰੀਆਂ ਦੇ ਸ਼ੁਮਾਰ ਨਾਲ ਡਿਜਾਇਨ ਕੀਤਾ ਪੈਵਿਲੀਅਨ ਪੰਜਾਬ ਸਰਕਾਰ ਦੁਆਰਾ ਸਿਰਜੇ ਜਾ ਰਹੇ ਨਿਵੇਸ਼ ਦੇ ਮੌਕਿਆਂ ਅਤੇ ਸੂਬੇ ਦੇ ਉਦਯੋਗਿਕ ਖੇਤਰ ਦੇ ਵਿਕਾਸ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 16 ਨਵੰਬਰ 2026 ਨੂੰ ਜਿਊਰੀ ਵੱਲੋਂ ਵੀ ਪੰਜਾਬ ਪੈਵਿਲੀਅਨ ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਟਾਲਾਂ ਅਤੇ ਪ੍ਰਦਰਸ਼ਨੀਆਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ। ਜਿਊਰੀ ਦੇ ਮੈਂਬਰਾਂ ਨੇ ਭਾਗ ਲੈ ਰਹੇ ਪ੍ਰਦਰਸ਼ਕਾਂ ਦੇ ਸਟਾਲਾਂ ਦਾ ਦੌਰਾ ਕੀਤਾ, ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਉਦਯੋਗਾਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮ.ਐੱਸ.ਐੱਮ.ਈਜ਼.) ਅਤੇ ਕਾਰੀਗਰਾਂ ਵੱਲੋਂ ਪ੍ਰਦਰਸ਼ਿਤ ਕੀਤੇ ਜਾ ਰਹੇ ਵੱਖ-ਵੱਖ ਉਤਪਾਦਾਂ, ਨਵੀਨਤਮ ਪਹਿਲਕਦਮੀਆਂ ਅਤੇ ਉੱਦਮੀ ਸਮਰੱਥਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਰਾਹੀਂ ਪੰਜਾਬ ਦੀ ਨਿਰਮਾਣ ਸਮਰੱਥਾ, ਕਾਰੀਗਰੀ, ਨਵੀਨਤਾ ਅਤੇ ਵਪਾਰਕ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਗਿਆ। ਇਹ ਪੈਵਿਲੀਅਨ ਪੰਜਾਬ ਦੀ ਰਵਾਇਤੀ ਆਰਕੀਟੈਕਚਰ, ਰੰਗ-ਬਿਰੰਗੇ ਨਮੂਨਿਆਂ, ਲੋਕ ਕਲਾ ਅਤੇ ਸੱਭਿਆਚਾਰਕ ਤੱਤਾਂ ਨੂੰ ਆਧੁਨਿਕ ਐੱਲ.ਈ.ਡੀ. ਡਿਸਪਲੇਅ, ਡਿਜੀਟਲ ਇੰਸਟਾਲੇਸ਼ਨਾਂ ਅਤੇ ਏ.ਆਈ. ਆਧਾਰਿਤ ਇੰਟਰਐਕਟਿਵ ਸੈਲਫੀ ਪੁਆਇੰਟਾਂ ਨਾਲ ਬੇਹੱਦ ਖੂਬਸੂਰਤੀ ਨਾਲ ਜੋੜਦਾ ਹੈ। ਇਸ ਦੇ ਮੁੱਖ ਆਕਰਸ਼ਣਾਂ ਵਿੱਚ ਸੈਂਟਰਲ ਵਿਕਸਿਤ ਪੰਜਾਬ ਇੰਸਟਾਲੇਸ਼ਨ, ਸ਼ਾਨਦਾਰ ਕਾਲੇ ਹਿਰਨ ਦੀ ਮੂਰਤੀ, ਪੰਜਾਬ ਦੀ ਨਿਰਮਾਣ ਸਮਰੱਥਾ ਨੂੰ ਦਰਸਾਉਂਦੇ ਖੇਡਾਂ ਦੇ ਸਾਮਾਨ, ਲਾਈਵ ਦਸਤਕਾਰੀ ਪ੍ਰਦਰਸ਼ਨ ਅਤੇ ਭੰਗੜੇ ਤੇ ਗਿੱਧੇ ਦੀਆਂ ਰੰਗਾਰੰਗ ਪੇਸ਼ਕਾਰੀਆਂ ਸ਼ਾਮਲ ਹਨ। ਪੈਵਿਲੀਅਨ ਵਿੱਚ ਵਿਸ਼ੇਸ਼ ਜ਼ੋਨਾਂ ਰਾਹੀਂ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ, ਇਨਵੈਸਟ ਪੰਜਾਬ, ਫਾਸਟ ਟ੍ਰੈਕ ਪੰਜਾਬ ਅਧੀਨ 300 ਤੋਂ ਵੱਧ ਰੈਗੂਲੇਟਰੀ ਮਨਜ਼ੂਰੀਆਂ ਅਤੇ ਉਦਯੋਗ ਤੇ ਵਪਾਰ ਵਿਕਾਸ ਨੀਤੀ 2026 ਨੂੰ ਉਜਾਗਰ ਕੀਤਾ ਗਿਆ ਹੈ। ਇਸ ਨੀਤੀ ਵਿੱਚ 24 ਸਮਰਪਿਤ ਖੇਤਰ-ਵਿਸ਼ੇਸ਼ ਨੀਤੀਆਂ ਅਤੇ ਨਿਵੇਸ਼ਕਾਂ ਲਈ ਅਨੁਕੂਲ ਪਹਿਲਕਦਮੀਆਂ ਸ਼ਾਮਲ ਹਨ। ਇਸ ਪੈਵਿਲੀਅਨ ਦਾ ਮੁੱਖ ਉਦੇਸ਼ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਪ੍ਰਫੁੱਲਤ ਕਰਨਾ, ਦੇਸ਼-ਵਿਦੇਸ਼ ਤੋਂ ਨਿਵੇਸ਼ ਆਕਰਸ਼ਿਤ ਕਰਨਾ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਸਮੇਤ ਉਦਯੋਗਿਕ ਸਮਰੱਥਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਨਵੀਨਤਾ, ਉੱਦਮਸ਼ੀਲਤਾ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਹੈ। ਪੈਵਿਲੀਅਨ ਦੇ ਉਪ-ਪ੍ਰਸਾਸ਼ਕਾਂ ਗੁਰਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਦਾ ਕਿਹਾ ਕਿ ਆਪਣੀ ਵਿਲੱਖਣ ਅਤੇ ਰਚਨਾਤਮਕ ਪੇਸ਼ਕਾਰੀ ਰਾਹੀਂ ਪੰਜਾਬ ਪੈਵਿਲੀਅਨ ਇਹ ਸੰਦੇਸ਼ ਦਿੰਦਾ ਹੈ ਕਿ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਹੀ ਇਸ ਦੇ ਪ੍ਰਗਤੀਸ਼ੀਲ ਭਵਿੱਖ ਦੀ ਨੀਂਹ ਹੈ। ਇਹ ਪੈਵਿਲੀਅਨ ਸੱਭਿਆਚਾਰਕ ਵਿਰਾਸਤ ਦੀ ਸੰਭਾਲ, ਉਦਯੋਗਿਕ ਉੱਤਮਤਾ ਅਤੇ ਤਕਨੀਕੀ ਤਰੱਕੀ ਦੇ ਸੁਮੇਲ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਾ ਹੈ।

Have something to say? Post your comment

More in Delhi

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਸਿੱਖ ਵਿਰੋਧੀ ਹਿੰਸਾ : ਹਮਲੇ ਯੋਜਨਾਬੱਧ ਸਨ : ਸਾਹਨੀ

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ