Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

November 19, 2026 09:11 PM
SehajTimes
ਚੰਡੀਗੜ੍ਹ :  ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਪੇਂਡੂ ਆਰਥਿਕਤਾ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ ਵੱਡੀ ਅਤੇ ਬਹੁ-ਪੱਧਰੀ ਭਰਤੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿ੍ਆ ਹੈ। 625 ਵੈਟਰਨਰੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕਰ ਕੇ ਸੂਬੇ ਭਰ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਪ੍ਰਸ਼ਾਸਕੀ, ਤਕਨੀਕੀ ਅਤੇ ਸਹਾਇਕ ਅਹੁਦਿਆਂ ’ਤੇ ਵੀ ਭਰਤੀ ਕੀਤੀ ਗਈ ਹੈ। ਸੂਬੇ ਨੇ ਮੁੱਖ ਦਫ਼ਤਰ ਵਿੱਚ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ/ਇੰਨੂਮੀਰੇਟਰ /ਪੰਚਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਵੀ ਭਰਤੀ ਕੀਤੇ ਹਨ। ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਉਨ੍ਹਾਂ ਨੂੰ ਕਿਸਾਨਾਂ ਨੂੰ ਪੂਰੀ ਲਗਨ, ਪੇਸ਼ੇਵਰਾਨਾ ਢੰਗ ਅਤੇ ਸੁਹਿਰਦਤਾ ਨਾਲ ਸੇਵਾ ਦੇਣ ਲਈ ਕਿਹਾ। ਉਨ੍ਹਾਂ ਨੇ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਪੰਜਾਬ ਦਾ ਕੋਈ ਵੀ ਕਿਸਾਨ ਸਮੇਂ ਸਿਰ ਪਸ਼ੂ ਡਾਕਟਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ, ‘‘ਪਸ਼ੂ ਧਨ ਪੰਜਾਬ ਦੀ ਪੇਂਡੂ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹੈ। ਸੈਂਕੜੇ ਵੈਟਰਨਰੀ ਅਫ਼ਸਰਾਂ ਅਤੇ ਇੰਸਪੈਕਟਰਾਂ ਦੇ ਨਾਲ-ਨਾਲ ਅਹਿਮ ਪ੍ਰਸ਼ਾਸਕੀ ਅਮਲੇ ਦੀ ਭਰਤੀ ਕਰਕੇ ਅਸੀਂ ਜ਼ਮੀਨੀ ਪੱਧਰ ਤੱਕ ਮਜ਼ਬੂਤ ਵਿਭਾਗੀ ਨੈੱਟਵਰਕ ਤਿਆਰ ਕਰ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਇਸ ਵੱਡੀ ਸ਼ਮੂਲੀਅਤ ਨਾਲ ਪਸ਼ੂਆਂ ਵਾਸਤੇ ਡਾਕਟਰੀ  ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨ ਭਾਈਚਾਰੇ ਨੂੰ ਸਿੱਧਾ ਸਹਿਯੋਗ ਮਿਲੇਗਾ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ