Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

November 19, 2026 09:13 PM
SehajTimes

ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦੇ ਮਸਲੇ ਦੇ ਜਲਦੀ ਹੱਲ ਦਾ ਭਰੋਸਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ  ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।” ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।” ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ