Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

November 19, 2026 09:16 PM
SehajTimes
ਸੂਬੇ ਦੇ ਬਾਕੀ ਜ਼ਿਲਿਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗਾ ਇਹ ਵਿਸ਼ੇਸ਼ ਤਲਾਸ਼ੀ ਅਭਿਆਨ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ
 
ਯੁੱਧ ਨਸ਼ਿਆਂ ਵਿਰੁੱਧ ਦੇ 628ਵੇਂ ਦਿਨ 146 ਨਸ਼ਾ ਤਸਕਰ 30.5 ਕਿੱਲੋ ਹੈਰੋਇਨ ਨਾਲ ਗ੍ਰਿਫਤਾਰ
 
‘ਗੈਂਗਸਟਰਾਂ ’ਤੇ ਵਾਰ’ ਦੇ 303ਵੇਂ ਦਿਨ 265 ਵਿਅਕਤੀ ਕਾਬੂ
 
ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ  ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਸੀ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ ਹਿਦਾਇਤ ਕੀਤੀ ਗਈ ਹੈ। ਇਸ ਦੋ-ਰੋਜ਼ਾ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 361 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਦਿਆਂ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 16.7 ਕਿਲੋ ਹੈਰੋਇਨ, 800 ਗ੍ਰਾਮ ਅਫੀਮ, 5450 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸ ਨੂੰ ਤਬਾਹ ਕਰਨਾ ਹੈ। ਇਸ ਵਿੱਚ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਵਾਲਿਆਂ, ਵਿੱਤੀ ਮਦਦ ਕਰਨ ਵਾਲਿਆਂ ਅਤੇ ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਅਜਿਹੇ ਦੋਸ਼ੀਆਂ ਦੀਆਂ ਲੁਕਣਗਾਹਾਂ ਦਾ ਪਤਾ ਲਗਾਉਣਾ ਅਤੇ ਕਾਨੂੰਨ ਅਨੁਸਾਰ ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ਾਮਲ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮਾਂ  ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਇਹ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 628ਵੇਂ ਦਿਨ ਵੀ ਜਾਰੀ ਰੱਖਿਆ। ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 30.5 ਕਿਲੋ ਹੈਰੋਇਨ, 2 ਕਿਲੋ ਅਫੀਮ, 315 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 628 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93906 ਹੋ ਗਈ ਹੈ। ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ। ਇਸ ਤੋਂ ਇਲਾਵਾ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ 303ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 85,349 ਹੋ ਗਈ ਹੈ। ਇਸ ਤੋਂ ਇਲਾਵਾ 234 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ 65 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ  ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ