Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

November 19, 2026 10:02 PM
SehajTimes

ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ। ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਇਨ੍ਹਾਂ ਅਸਾਮੀਆਂ ਬਾਰੇ ਨਤੀਜਾ ਐਲਾਨਿਆ ਜਾ ਚੁੱਕਾ ਹੈ ਅਤੇ ਭਰਤੀ ਸਬੰਧੀ ਅਗਲੀਆਂ ਲੋੜੀਂਦੀਆਂ ਕਾਰਵਾਈ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਭਰਤੀ ਸਬੰਧੀ ਅਗਲੀ ਪ੍ਰਵਾਨਗੀ ਲੈਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਮੰਤਰੀ ਸ੍ਰੀ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਬਾਕੀ ਰਹਿੰਦੀਆਂ ਕਾਰਵਾਈਆਂ ਜਲਦ ਪੂਰੀਆਂ ਕਰ ਲਈਆਂ ਜਾਣ ਤਾਂ ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ