Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

November 19, 2026 10:26 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐਨ.ਐਚ.-07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ  ਕਰਵਾਉਣ ਦੇ ਨਿਰਦੇਸ਼ ਦੇਣ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਪ੍ਰੀਵੈਂਟਿਵ ਮੇਨਟੇਨੈਂਸ (ਢੁਕਵੇਂ ਰੱਖ-ਰਖਾਅ) ਦੀ ਲੋੜ ’ਤੇ ਜ਼ੋਰ ਦਿੱਤਾ। ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਅਤੇ ਪ੍ਰੀਵੈਂਟਿਵ ਮੇਨਟੇਨੈਂਸ  ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪੁਰਾਣੇ ਹੋ ਚੁੱਕੇ ਢਾਂਚਿਆਂ, ਭਾਰ ਸਹਿਣ ਦੀ ਸਮਰੱਥਾ, ਢਾਂਚਾਗਤ ਖਰਾਬੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਪਹਿਲ ਦੇ ਆਧਾਰ ’ਤੇ ਲੋੜੀਂਦੀ ਮਜ਼ਬੂਤੀ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਸਾਡੀ ਤਰਜੀਹੀ ਜ਼ਿੰਮੇਵਾਰੀ ਹਨ, ਜਿਸ ਲਈ ਸੜਕੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਾਸਤੇ ਨਿਯਮਤ ਨਿਗਰਾਨੀ, ਢਾਂਚਾਗਤ ਕਮਜ਼ੋਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੱਖ-ਰਖਾਅ ਦੇ ਢੁਕਵੇਂ ਉਪਾਅ ਬੇਹੱਦ ਜ਼ਰੂਰੀ ਹਨ। ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਜਨਤਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਇਸ ਮਾਮਲੇ ‘ਚ ਨਿੱਜੀ ਦਖਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

 
 

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ