Thursday, November 19, 2026
BREAKING NEWS
• ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Chandigarh

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

November 19, 2026 10:27 PM
Rozana Sehaj times

ਰਾਜਪੁਰਾ : ਕਾਂਗਰਸ ਮੈਨੀਫ਼ੈਸਟੋ ਕਮੇਟੀ ਦੇ ਸਹਿ-ਚੇਅਰਮੈਨ ਅਤੇ ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ ਨੇ ਹਰਦਿਆਲ ਸਿੰਘ ਕੰਬੋਜ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ, ਬਨੂੜ ਅਤੇ ਪਟਿਆਲਾ ਖੇਤਰਾਂ ਦੇ ਲਗਭਗ ਇਕ ਦਰਜਨ ਪ੍ਰਮੁੱਖ ਕਾਂਗਰਸੀ ਅਧਿਕਾਰੀ ਵੀ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਹਰਦਿਆਲ ਸਿੰਘ ਕੰਬੋਜ 2012 ਅਤੇ 2017 ਵਿੱਚ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੁਣੇ ਗਏ ਸਨ। ਦੋਵਾਂ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਦਾ ਫ਼ਰਕ ਪੰਜਾਬ ਵਿੱਚ ਕਾਂਗਰਸੀ ਉਮੀਦਵਾਰਾਂ ਵਿਚੋਂ ਦੂਜੇ ਨੰਬਰ ’ਤੇ ਸੀ। ਉਨ੍ਹਾਂ ਨੇ 1998 ਤੋਂ 2018 ਤੱਕ 20 ਸਾਲ ਪਟਿਆਲਾ ਦਿਹਾਤੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਹਰਦਿਆਲ ਸਿੰਘ ਕੰਬੋਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਕਾਂਗਰਸ ਵਿਧਾਨਕ ਪਾਰਟੀ ਦੇ ਮੁੱਖ ਵਿ੍ਹਪ ਅਤੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। 2026 ਵਿੱਚ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫ਼ੈਸਟੋ ਕਮੇਟੀ ਦਾ ਸਹਿ ਚੇਅਰਮੈਨ ਨਿਯੁਕਤ ਕੀਤਾ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਗੈਂਗਸਟਰਵਾਦ, ਭ੍ਰਿਸ਼ਟਾਚਾਰ, ਲੁੱਟ ਅਤੇ ਸੱਤਾ ਦੀ ਦੁਰਵਰਤੋਂ ਤੋਂ ਬਚਾਉਣ ਲਈ ਆਪਣੀ ਪੂਰੀ ਟੀਮ ਨਾਲ ਭਾਜਪਾ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਕੋਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾਂਦਾ, ਜਦਕਿ ਭਾਜਪਾ ਵਿੱਚ ਉਨ੍ਹਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਅਨੁਸ਼ਾਸਿਤ ਟੀਮ ਵਜੋਂ ਕੰਮ ਕਰਕੇ ਹਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਗੇ।

Have something to say? Post your comment

More in Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼