Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

November 20, 2026 02:55 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਗਤੀ ਲਹਿਰ ਦੇ ਉਸਰਈਏ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਮੇਲ ਸਿੰਘ ਛਾਜਲਾ ਦੇ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਡਿੰਪਲ ਸਿੰਘ ਪ੍ਰਚਾਰਕ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਉਚੇਚੇ ਤੌਰ ਤੇ ਨਤਮਸਤਕ ਹੋਣ ਪੁੱਜੇ ਐਸ ਡੀ ਐਮ ਹਰਜਿੰਦਰ ਸਿੰਘ ਜੱਸਲ ਨੇ ਸਮੁੱਚੀ ਲੋਕਾਈ ਨੂੰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ ਹਨ, ਮਨੁੱਖ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਨਾਮਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਪ੍ਰਬੰਧਕਾਂ ਵੱਲੋਂ ਆਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸਾਬਕਾ ਪ੍ਰਧਾਨ ਗੀਤਾ ਸ਼ਰਮਾ, ਲਖਵੀਰ ਸਿੰਘ ਪੁਰਬਾ, ਸੰਜੀਵ ਕੁਮਾਰ ਸੰਜੂ, ਲੱਕੀ ਜੱਸਲ, ਆਸ਼ਾ ਸਿੰਘ ਰਾਏ, ਬੰਤ ਸਿੰਘ ਰਾਏ, ਰਣਜੀਤ ਸਿੰਘ ਕੈਂਥ, ਜਸਵਿੰਦਰ ਸਿੰਘ ਤੱਗੜ, ਦੁਰਗਾ ਸਿੰਘ, ਮਹਿੰਦਰ ਸਿੰਘ ਜੌੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। 
 
 
 
 

Have something to say? Post your comment

More in Malwa

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ