ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ਕਰਨ ’ਤੇ ਹੋਵੇਗੀ ਮਨਾਈ
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਲਈ ਚੋਣ ਪ੍ਰਚਾਰ ਭਲਕੇ ਸਨਿੱਚਰਵਾਰ ਤੋਂ ਸ਼ੁਰੂ ਹੋਵੇਗਾ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ, ਇਕ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਨੇ ਨਾਮਜ਼ਦਗੀਆਂ ਅਤੇ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ 35 ਵਾਰਡਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ 26 ਦਸੰਬਰ ਨੂੰ ਐਲਾਨੇ ਜਾਣਗੇ।
ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਇਕ ਪ੍ਰੈਸ ਕਾਨਫ਼ਰੰਸ ਵਿੱਚ ਦਸਿਆ ਕਿ ਚੋਣਾਂ ਵਿੱਚ 450,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਰਾਜ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ਕਰਨ ’ਤੇ ਮਨਾਹੀ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ 26 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਜਾਰੀ ਰਹੇਗੀ ਅਤੇ ਜਾਂਚ 4 ਦਸੰਬਰ ਨੂੰ ਹੋਵੇਗੀ। ਨਗਰ ਨਿਗਮ ਦਾ ਮੌਜੂਦਾ ਕਾਰਜਕਾਲ 7 ਜਨਵਰੀ 2027 ਨੂੰ ਖ਼ਤਮ ਹੋ ਰਿਹਾ ਹੈ। ਕੌਂਸਲਰਾਂ ਦੀ ਚੋਣ ਪੰਜ ਸਾਲ ਵਾਸਤੇ ਹੁੰਦੀ ਹੈ ਪਰ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਲੋਂ ਸਮਾਂ ਸਾਰਣੀ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਨਗਰ ਨਿਗਮ ਚੋਣਾਂ ਲਈ ਸ਼ਹਿਰ ਵਿੱਚ ਕੁੱਲ 576 ਪੋÇਲੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਸਾਰੇ ਪੋÇਲੰਗ ਸਟੇਸ਼ਨਾਂ ’ਤੇ ਲਾਈਵ ਵੈਬਕਾਸਟਿੰਗ ਉਪਲਬੱਧ ਹੋਵੇਗੀ, ਜਿਸ ਨਾਲ ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਸਕੇਗੀ। ਵੋਟਰਾਂ ਦੀ ਸਹੂਲਤ ਲਈ ਨਗਰ ਨਿਗਮ ਚੋਣਾਂ ਨਾਲ ਸਬੰਧਤ ਇਕ ਐਪ ਵੀ ਉਪਲਬੱਧ ਹੋਵੇਗੀ ਜੋ ਲਾਈਵ ਵੇਟਿੰਗ ਪੀਰੀਅਡ ਜਾਣਕਾਰੀ ਪ੍ਰਦਾਨ ਕਰੇਗੀ।
ਜ਼ਿਕਰਯੋਗ ਹੈ ਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਚੋਣਾਂ ਲਈ ਆਪਣੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਤਿੰਨਾਂ ਪਾਰਟੀਆਂ ਦੇ ਟਿਕਟ ਦੇ ਚਾਹਵਾਨਾਂ ਨੇ ਆਗੂਆਂ ਨਾਲ ਆਪਣੇ ਸੰਪਰਕ ਵਧਾ ਦਿੱਤੇ ਹਨ। ਵਾਰਡ ਰਾਜਨੀਤਿਕ ਸਮੀਕਰਨਾਂ, ਸੰਭਾਵੀ ਉਮੀਦਵਾਰਾਂ ਅਤੇ ਸਥਾਨਕ ਮੁੱਦਿਆਂ ’ਤੇ ਵਿਚਾਰ ਕਰ ਰਹੇ ਹਨ।