Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

November 20, 2026 04:49 PM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ 'ਵਿਸ਼ੇਸ਼ ਸੰਖੇਪ ਸੁਧਾਈ (SSR) 2027' ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ 'ਖਰੜਾ ਵੋਟਰ ਸੂਚੀ' ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ 'ਫਾਰਮ ਨੰਬਰ 6' ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ। ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ 'ਅੰਤਿਮ ਵੋਟਰ ਸੂਚੀ' 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ 'ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ