ਸਿੱਖੀ ਪ੍ਰਚਾਰ, ਵਿਦਿਆ ਤੇ ਸਿਹਤ ਸੇਵਾਵਾਂ ਦੇ ਪ੍ਰਸਾਰ ਦੇ ਨਾਲ ਨਾਲ ਸੰਗਤੀ ਸਹੂਲਤਾਂ ਲਈ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜ਼ੀਹ- ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ। ਜਨਰਲ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਰਣਜੀਤ ਸਿੰਘ ਕਾਹਲੋਂ, ਸ. ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਸ. ਚਰਨ ਸਿੰਘ ਆਲਮਗੀਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੁਲਦੀਪ ਸਿੰਘ ਨੱਸੂਪੁਰ ਤੇ ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਤੋਂ ਇਲਾਵਾ ਸਿੱਖ ਪੰਥ ਦੇ ਮਹੱਤਵਪੂਰਨ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਦਾ ਛੇਵੀਂ ਵਾਰ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਲਈ ਉਹ ਜਿਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ, ਉਥੇ ਹੀ ਇਸ ਵੱਡੀ ਸੇਵਾ ਲਈ ਮਾਣ ਬਖ਼ਸ਼ਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕਰਦੇ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਆਉਂਦਾ ਵਰ੍ਹਾ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਦੇ ਨਾਲ-ਨਾਲ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹੋਣ ਕਰਕੇ ਇਨ੍ਹਾਂ ਸ਼ਤਾਬਦੀਆਂ ਦੇ ਸਮਾਗਮਾਂ ਨੂੰ ਯੋਜਨਬੱਧ ਤਰੀਕੇ ਨਾਲ ਮਨਾਇਆ ਜਾਵੇਗਾ। ਭਗਤ ਰਵਿਦਾਸ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਸ਼ਤਾਬਦੀ ਤੀਕ ਵੱਖ-ਵੱਖ ਥਾਵਾਂ ’ਤੇ ਜਾਰੀ ਰਹਿਣਗੇ। ਉਨ੍ਹਾਂ ਭਵਿੱਖ ਦੀਆਂ ਮੁੱਢਲੀਆਂ ਤਰਜ਼ੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਅੰਦਰ ਵੀ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਮੁੱਖਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿਖੇ ਸਿੱਖ ਕੇਂਦਰ ਸਥਾਪਿਤ ਕਰਨ ਦਾ ਆਰੰਭਿਆ ਕਾਰਜ ਜਲਦ ਮੁਕੰਮਲ ਹੋਵੇਗਾ ਅਤੇ ਯੂਕੇ ਵਿਖੇ ਖੋਲ੍ਹਿਆ ਗਿਆ ਧਰਮ ਪ੍ਰਚਾਰ ਕੇਂਦਰ ਵੀ ਸੰਗਤਾਂ ਦੀ ਸੇਵਾ ਲਈ ਨਿਰੰਤਰ ਕਾਰਜ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੰਡੀਗੜ੍ਹ ਵਿਖੇ ਖੋਲ੍ਹੀ ਗਈ ਨਿਸ਼ਚੈ ਪ੍ਰਕਾਸ਼ਕੀ ਸੇਵਾਵਾਂ ਅਕੈਡਮੀ ਰਾਹੀਂ ਵੱਧ ਤੋਂ ਵੱਧ ਨੌਜੁਆਨਾਂ ਨੂੰ ਪ੍ਰਕਾਸ਼ਨਿਕ ਸੇਵਾਵਾਂ ਲਈ ਤਿਆਰ ਕੀਤਾ ਜਾਵੇਗਾ। ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਹੈ ਕਿ ਸਿੱਖ ਨੌਜੁਆਨੀ ਉੱਚ ਅਹੁਦਿਆਂ ’ਤੇ ਕਾਰਜਸ਼ੀਲ ਹੋਵੇ ਅਤੇ ਆਪਣੀ ਪ੍ਰਸ਼ਾਸਨਿਕ ਜ਼ੁੰਮੇਵਾਰੀ ਦੇ ਨਾਲ-ਨਾਲ ਕੌਮੀ ਉਭਾਰ ਲਈ ਵੀ ਯਤਨ ਕਰੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਿਹਤ ਸੇਵਾਵਾਂ, ਵਿਦਿਆ ਦੇ ਪ੍ਰਸਾਰ, ਮਨੁਖੀ ਭਲਾਈ ਆਦਿ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਯਤਨ ਹੋਣਗੇ। ਪ੍ਰਬੰਧਕੀ ਸੁਧਾਰ ਅਤੇ ਸੰਗਤਾਂ ਲਈ ਸਹੂਲਤਾਂ ਵੀ ਸ਼੍ਰੋਮਣੀ ਕਮੇਟੀ ਦੀ ਪਹਿਲ ਰਹੇਗੀ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਗੁਰੂ ਘਰ ਦੀ ਸੇਵਾ ਸਮਰਪਣ ਅਤੇ ਇਮਾਨਦਾਰੀ ਦੀ ਮਿਸਾਲ ਵਜੋਂ ਹੈ ਅਤੇ ਹਰ ਮੁਲਾਜ਼ਮ ਲਈ ਇਸ ਦਾ ਪਾਲਣ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਕੁਤਾਹੀ, ਲਾਪ੍ਰਵਾਹੀ ਅਤੇ ਸਰਵਿਸ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਉਲੰਘਣਾ ਕਰੇਗਾ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਗੁਰੂ ਦੀ ਭੈਅਭਾਵਨੀ ਵਿਚ ਰਹਿ ਕੇ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ।
*ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ*
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ।
*ਐਡਵੋਕੇਟ ਧਾਮੀ ਦਾ ਨਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ*
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ ਅਤੇ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਦਾ ਨਾਂ ਸ. ਸਤਪਾਲ ਸਿੰਘ ਤਲਵੰਡੀ ਭਾਈ ਨੇ ਪੇਸ਼ ਕੀਤਾ, ਤਾਈਦ ਸ. ਹਰਪਾਲ ਸਿੰਘ ਜੱਲ੍ਹਾ ਅਤੇ ਤਾਈਦ ਮਜੀਦ ਸ. ਫੁੰਮਣ ਸਿੰਘ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਲਈ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਨਾਂ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਸੁਰਜੀਤ ਸਿੰਘ ਗੜ੍ਹੀ ਅਤੇ ਮਜੀਦ ਸ. ਅਵਤਾਰ ਸਿੰਘ ਰਿਆ ਨੇ ਕੀਤੀ। ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਮਜੀਦ ਸ. ਬੀਬੀ ਗੁਰਪ੍ਰੀਤ ਕੌਰ ਵੱਲੋਂ ਕੀਤੀ ਗਈ। 11 ਮੈਂਬਰੀ ਅੰਤ੍ਰਿੰਗ ਕਮੇਟੀ ਬਣਾਉਣ ਲਈ ਸ. ਕੁਲਵੰਤ ਸਿੰਘ ਮੰਨਣ ਨੇ ਤਜਵੀਜ ਪੇਸ਼ ਕੀਤੀ, ਜਿਸ ’ਤੇ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਨਾਮ ਸਿੰਘ ਜੱਸਲ ਨੇ ਮੋਹਰ ਲਗਾਈ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਚਲਾਈ ਗਈ।
*ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ*
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 112 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਚੁਣੇ ਗਏ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਅਮਰਜੀਤ ਕੌਰ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆਂ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਰਠੌਰ, ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਸ. ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਸ. ਪਰਮਜੀਤ ਸਿੰਘ ਖਾਲਸਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਰ ਸਿੰਘ ਲਾਛੜੂ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਸੁਖਦੇਵ ਸਿੰਘ ਭੋਰ, ਸ. ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜਗੀਰ ਕੌਰ ਬੇਗੋਵਾਲ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗ ਬਹਾਦਰ ਸਿੰਘ ਰਾਏ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਰਘੂਜੀਤ ਸਿੰਘ ਵਿਰਕ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਕੰਗ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ ਕਾਦੀਆਂ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਵਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਸ. ਮਨਜੀਤ ਸਿੰਘ, ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।