Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ

November 20, 2026 07:57 PM
SehajTimes
ਸਿੱਖਿਆ ਕ੍ਰਾਂਤੀ’ ਤਹਿਤ ਮਾਸਟਰ ਕਾਡਰ ਦੀ ਭਰਤੀ ਨਾਲ ਅਧਿਆਪਨ ਕਾਰਜਾਂ ਨੂੰ ਮਿਲੇਗਾ ਵੱਡਾ ਹੁਲਾਰਾ: ਬੈਂਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸਾਰੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਦਿੱਤਾ ਭਰੋਸਾ
 
ਚੰਡੀਗੜ੍ਹ :  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ। ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।” ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।” ਸੂਬੇ ਦੀ ਪ੍ਰਮੁੱਖ ਪਹਿਲਕਦਮੀ 'ਸਿੱਖਿਆ ਕ੍ਰਾਂਤੀ' ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ 'ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ