Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

November 20, 2026 08:05 PM
SehajTimes
ਮੁਲਾਜ਼ਮਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਹੋਣਗੀਆਂ ਪੂਰੀਆਂ; ਭਗਵੰਤ ਮਾਨ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ: ਚੀਮਾ
 
ਵਿੱਤ ਮੰਤਰੀ ਨੇ 7 ਮੁਲਾਜ਼ਮ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਲਗਾਤਾਰ ਮੀਟਿੰਗਾਂ; ਜਾਇਜ਼ ਮੁੱਦਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
 
ਚੰਡੀਗੜ੍ਹ :   ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰੋਜ਼ਗਾਰ ਦੇ ਮੌਕੇ ਮਿਲ ਸਕਣ। ਇਸੇ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ 'ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ। ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਸੇਵਾਮੁਕਤ ਹੋਮ ਗਾਰਡ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਮਾਣ-ਭੱਤੇ ਦੇ ਲਾਭ; ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਲਈ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿੱਚ ਵਾਧਾ ਅਤੇ ਜੋਖਮ ਭੱਤਾ (ਰਿਸਕ ਅਲਾਊਂਸ); ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਲਈ ਵਿਸ਼ੇਸ਼ ਬਦਲੀਆਂ ਦੇ ਮੌਕੇ, ਨੋਟਿਸ ਪੀਰੀਅਡ ਤੋਂ ਛੋਟ ਅਤੇ ਤਨਖਾਹ ਵਿੱਚ ਵਾਧਾ ਸ਼ਾਮਲ ਸਨ। ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਗੁਰਦੀਪ ਸਿੰਘ ਅਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ