Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

November 20, 2026 08:10 PM
SehajTimes
ਚੰਡੀਗੜ੍ਹ : ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ (ਪੀ.ਐਸ.ਐਫ.ਸੀ. ) ਵੱਲੋਂ ਅੱਜ ਮੋਹਾਲੀ ਸਥਿਤ ਕਲਕਟ ਭਵਨ ਵਿਖੇ ਆਈ.ਆਈ.ਟੀ. ਰੋਪੜ ਅਤੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਦੇ ਸਹਿਯੋਗ ਨਾਲ ‘ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ: ਜੋਖਮ ਪ੍ਰਬੰਧਨ ਅਤੇ ਮੌਕਿਆਂ ਦੀ ਵਰਤੋਂ’ ਵਿਸ਼ੇ ’ਤੇ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਵਿਚਾਰ-ਗੋਸ਼ਟੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਖੇਤੀ ਲਾਗਤਾਂ ਨੂੰ ਘਟਾਉਣ ਅਤੇ ਖੇਤੀ ਮੁਨਾਫੇ ਵਧਾਉਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮਜ਼ਦੂਰਾਂ ਦੇ ਰੁਜ਼ਗਾਰ ’ਤੇ ਪੈਣ ਵਾਲੇ ਏਆਈ ਦੇ ਸੰਭਾਵੀ ਪ੍ਰਭਾਵਾਂ ਪ੍ਰਤੀ ਸੁਚੇਤ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਏ.ਆਈ. ਤਕਨੀਕਾਂ ਨੂੰ ਜਨਤਕ ਸੰਸਥਾਵਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਇਕਾਈਆਂ ਦੀ ਬਜਾਏ ਕਿਸਾਨਾਂ ਲਈ ਇਸਦਾ ਲਾਭ  ਯਕੀਨੀ ਬਣਾਇਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੀ ਖੇਤੀ ਵਿਭਿੰਨਤਾ ਰਣਨੀਤੀ ਦੇ ਹਿੱਸੇ ਵਜੋਂ ਉੱਚ-ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ’ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਏ.ਆਈ.,  ਕਾਸ਼ਤਕਾਰੀ ਦੇ ਬਿਹਤਰ ਢੰਗ ਅਤੇ ਢੁਕਵੇਂ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾ ਸਕਦਾ ਹੈ। ਪੀ.ਐਸ.ਐਫ.ਸੀ.  ਨੇ ਉਨ੍ਹਾਂ ਨੂੰ ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿੱਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਆਈਆਈਟੀ  ਰੋਪੜ ਦੇ ‘ANNAM.AI’ ਦੇ ਡਾਇਰੈਕਟਰ ਡਾ. ਪੁਸ਼ਪਿੰਦਰ ਪਾਲ ਸਿੰਘ ਨੇ ਸੰਸਥਾ ਵੱਲੋਂ ਵਿਕਸਤ ਕੀਤੇ ਗਏ ਏਆਈ-ਅਧਾਰਿਤ ਵੈੱਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ, ਜੋ ਕਿਸਾਨਾਂ ਦੇ ਸਵਾਲਾਂ ਅਤੇ ਖੇਤ ਪੱਧਰ ਦੀਆਂ ਸਮੱਸਿਆਵਾਂ ਦੇ ਫ਼ੌਰੀ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਮਾਹਿਰਾਂ ਨੇ ਖੇਤੀ ਉਤਪਾਦਕਤਾ , ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਅਨੁਕੂਲਤਾ ਅਤੇ ਕਿਸਾਨ ਸਲਾਹਕਾਰ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਏ.ਆਈ. ਐਪਲੀਕੇਸ਼ਨਾਂ ਦੀ ਅਹਿਮੀਅਤ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਡੇਟਾ ਪ੍ਰਾਈਵੇਸੀ, ਐਲਗੋਰਿਦਮਿਕ ਪੱਖਪਾਤ, ਸਾਈਬਰ ਸੁਰੱਖਿਆ ਅਤੇ ਕਿਸਾਨ-ਕੇਂਦ੍ਰਿਤ ਸ਼ਾਸਨ ਨਾਲ ਸਬੰਧਤ ਚੁਣੌਤੀਆਂ ’ਤੇ ਵੀ ਚਰਚਾ ਕੀਤੀ ਗਈ। ਵਿਚਾਰ-ਗੋਸ਼ਟੀ ਵਿੱਚ ਐਨ.ਆਈ.ਸੀ. ਪੰਜਾਬ, ਅਕਾਦਮਿਕ ਅਤੇ ਖੇਤੀਬਾੜੀ ਖੇਤਰ ਦੇ ਨੁਮਾਇੰਦਿਆਂ ਵੱਲੋਂ ਅਹਿਮ ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ। ਇਸ ਦੌਰਾਨ ਸਰਕਾਰੀ ਵਿਭਾਗਾਂ, ਖੇਤੀਬਾੜੀ-ਤਕਨੀਕੀ ਉੱਦਮਾਂ, ਕਿਸਾਨ ਸੰਗਠਨਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦੀ ਚੋਖੀ ਭਾਗੀਦਾਰੀ ਦੇਖਣ ਨੂੰ ਮਿਲੀ। ਇਹ ਸਮਾਗਮ ਡਾ. ਰਣਜੋਧ ਸਿੰਘ ਬੈਂਸ ਦੇ ਧੰਨਵਾਦੀ ਮਤੇ ਨਾਲ ਸਮਾਪਤ ਹੋਇਆ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ