Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

November 20, 2026 09:46 PM
SehajTimes

ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ‘ਹੈਪੀ ਬਾਹਮਣ’ ਨੂੰ ਲੱਗੀ ਗੋਲੀ

ਇੱਕ ਮਹਿਲਾ ਸਾਥਣ ਵੀ ਕਾਬੂ: ਸਪੈਸ਼ਲ ਡੀ.ਜੀ.ਪੀ. ਪ੍ਰਮੋਦ ਬਾਨ


ਚੰਡੀਗੜ੍ਹ :  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਨੇ ਜ਼ੀਰਕਪੁਰ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ‘ਹੈਪੀ ਬਾਹਮਣ’ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ’ਹੈਪੀ ਬਾਹਮਣ’, ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਪੈਂਦੇ ਅਕਬਰਪੁਰਾ ਕੱਚਾ ਪੱਕਾ ਦਾ ਰਹਿਣ ਵਾਲਾ ਹੈ। ਇਸ ਕਾਰਵਾਈ ਦੌਰਾਨ ਦੋਸ਼ੀ ਦੇ ਨਾਲ ਮੌਜੂਦ ਇੱਕ ਮਹਿਲਾ ਸਾਥਣ ਨੂੰ ਵੀ ਕਾਬੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਖੇ ’ਕਾਊਂਟਰ ਇੰਟੈਲੀਜੈਂਸ ਵਿੰਗ’ ਵਿੱਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਨੂੰ 11 ਅਕਤੂਬਰ, 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਏਜੀਟੀਐਫ਼ ਦੀਆਂ ਟੀਮਾਂ ਨੇ ਦੋਸ਼ੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਲਗਾਤਾਰ ਤਕਨੀਕੀ ਨਿਗਰਾਨੀ ਅਤੇ ਖੁਫੀਆ ਇਤਲਾਹ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਦੋਸ਼ੀ ਦੀਆਂ ਗਤੀਵਿਧੀਆਂ ਟਰੈਕ ਕੀਤੀਆਂ ਅਤੇ ਅੰਤ ਵਿੱਚ ਜ਼ੀਰਕਪੁਰ ਦੇ ਇੱਕ ਹੋਟਲ ਚੋਂ ‘ਹੈਪੀ ਬਹਿਮਣ’ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਠੋਸ ਤਕਨੀਕੀ ਅਤੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਡੀ.ਐਸ.ਪੀ. (ਆਪ੍ਰੇਸ਼ਨਜ਼), ਏ.ਜੀ.ਟੀ.ਐਫ. ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਹੋਟਲ ਦੀ ਘੇਰਾਬੰਦੀ ਕਰ ਲਈ। ਉਨ੍ਹਾਂ ਅੱਗੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਦੀ ਕਾਰਵਾਈ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਦੌਰਾਨ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਇਸ ਉਪਰੰਤ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਨੂੰ ਬੀ.ਐਨ.ਐਸ. ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਕੇਸ ਦਰਜ ਹੈ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ