Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

November 20, 2026 10:19 PM
SehajTimes

ਰਿਆਤ ਤੇ ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਕੱਲ੍ਹ ਤੋਂ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ


ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੀ ਵਿਲੱਖਣ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ਵਿੱਚ ਵਾਧਾ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣ ਵਾਲਾ ਨਵੀਨਤਮ ਮੰਚ ਕਰਾਰ ਦਿੱਤਾ। ਰਿਆਤ ਤੇ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ। ਇਸ ਪਹਿਲਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ.ਸੀ.ਐੱਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ।

ਵਿਦਿਆਰਥੀਆਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ, 2026 ਤੋਂ ਸ਼ੁਰੂ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੇ ਗਿਆਨ, ਪ੍ਰਤਿਭਾ ਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਦੇ 15 ਤੋਂ 30 ਸਾਲ ਦੀ ਉਮਰ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਦੇ ਕੁੱਲ 11 ਪੜਾਅ ਹੋਣਗੇ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ਵਿੱਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।

ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਪੱਧਰੀ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿੱਚ ਸਥਾਨ ਹਾਸਲ ਕਰਨ ਵਾਲੇ ਅੱਠ ਹੋਰ ਭਾਗੀਦਾਰਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10,000 ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਇੱਕ ਆਮ ਪ੍ਰਸ਼ਨੋਤਰੀ ਮੁਕਾਬਲਾ ਨਹੀਂ ਹੈ, ਸਗੋਂ ਇਹ ਸਿੱਖਣ ਦੀ ਪ੍ਰਕਿਰਿਆ ਨੂੰ ਸਿਹਤਮੰਦ ਮੁਕਾਬਲੇਬਾਜ਼ੀ ਅਤੇ ਪ੍ਰਤਿਭਾ ਦੀ ਪਛਾਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਨਾਂ ਦੇ ਜਵਾਬ ਦੇਣ ਤੋਂ ਬਾਅਦ ਭਾਗੀਦਾਰਾਂ ਨੂੰ ਸਹੀ ਉੱਤਰਾਂ ਬਾਰੇ ਜਾਣਕਾਰੀ ਮਿਲਣ ਨਾਲ ਉਨ੍ਹਾਂ ਨੂੰ ਲਗਾਤਾਰ ਸਿੱਖਣ ਅਤੇ ਆਪਣੇ ਆਮ ਗਿਆਨ ਵਿੱਚ ਸੁਧਾਰ ਕਰਨ ਦਾ ਮੌਕਾ ਵੀ ਮਿਲੇਗਾ।

ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ‘ਪੰਜਾਬ ਦਾ ਕਰੋੜਪਤੀ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਸਿੱਖਿਆ ਵੱਲ ਧਿਆਨ ਕੇਂਦਰਿਤ ਕਰਨ, ਉੱਤਮਤਾ ਦੀ ਭਾਵਨਾ ਵਿਕਸਿਤ ਕਰਨ ਅਤੇ ਤਰੱਕੀਸ਼ੀਲ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਗੀਆਂ।

ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ.ਐੱਸ.ਏ.ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਨੇ ਵੀ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Have something to say? Post your comment

More in Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ