Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

November 21, 2026 12:38 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ। ਇਸ ਦੇ ਲਈ ਆਉਣ ਵਾਲੇ ਦਸੰਬਰ ਜਾਂ ਜਨਵਰੀ ਮਹੀਨੇ ਵਿੱਚ ਵਿਸ਼ੇਸ਼ ਰੇਲਗੱਡੀ ਰਾਹੀਂ ਸ਼ਰਧਾਲੂਆਂ ਨੂੰ ਵਾਰਾਣਸੀ ਲੈ ਕੇ ਜਾਣ ਯੋਜਨਾ ਹੈ। ਯਾਤਰਾ ਲਈ ਯੋਗ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗਣ ਵਾਸਤੇ ਜਲਦ ਹੀ ਪੋਰਟਲ ਖੋਲ੍ਹਿਆ ਜਾਵੇਗਾ। ਇਸ ਸਬੰਧੀ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਈ.ਆਰ.ਸੀ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ. ਆਦਿਤਿਆ ਦਹੀਆ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਰਾਣਸੀ ਦੇ ਪ੍ਰਮੁੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਰੇਲ ਯਾਤਰਾ ਦੌਰਾਨ ਹਰੇਕ ਸ਼ਰਧਾਲੂ ਨੂੰ ਟੂਰਿਸਟ ਕਿੱਟ ਵੀ ਉਪਲਬਧ ਕਰਵਾਈ ਜਾਵੇਗੀ। ਇਸ ਯੋਜਨਾ ਦਾ ਲਾਭ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਸ਼ਰਧਾਲੂ ਉਠਾ ਸਕਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇਸ ਤੋਂ ਪਹਿਲਾਂ ਸੂਬੇ ਦੇ ਸ਼ਰਧਾਲੂਆਂ ਨੂੰ ਅਯੁੱਧਿਆ ਅਤੇ ਮਹਾਰਾਸ਼ਟਰ ਸਥਿਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ। ਯੋਜਨਾ ਤਹਿਤ ਯੋਗਤਾ ਲਈ ਸ਼ਰਧਾਲੂ ਦੇ ਪਰਿਵਾਰ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਚਾਹਵਾਨ ਯੋਗ ਸ਼ਰਧਾਲੂ ਪੋਰਟਲ ਖੁੱਲ੍ਹਣ ਤੋਂ ਬਾਅਦ ਆਨਲਾਈਨ ਅਰਜ਼ੀ ਦੇ ਸਕਣਗੇ।

Have something to say? Post your comment

More in Chandigarh

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ