ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) 2027 ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ, ਸ਼੍ਰੀ ਵਿਨੇ ਬਬਲਾਨੀ ਪਹਿਲੀ ਦਸੰਬਰ 2026 ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ। ਇਸ ਦੌਰੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਇਸ ਮੌਕੇ ਇਲੈਕਟੋਰਲ ਰੋਲ ਆਬਜ਼ਰਵਰ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਤੇ ਕਨਵੀਨਰਾਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਉਹ ਚੋਣਵੇਂ ਪੋਲਿੰਗ ਬੂਥਾਂ ਦਾ ਮੌਕੇ 'ਤੇ ਜਾ ਕੇ ਨਿਰੀਖਣ ਵੀ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜੇਕਰ ਕਿਸੇ ਨਾਗਰਿਕ ਨੂੰ ਆਪਣੀ ਵੋਟ ਜਾਂ ਵੋਟਰ ਸੂਚੀ ਸਬੰਧੀ ਕੋਈ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਹੈ ਤਾਂ ਉਹ ਪਹਿਲੀ ਦਸੰਬਰ ਨੂੰ ਵੋਟਰ ਸੂਚੀ ਨਿਰੀਖਕ ਨੂੰ ਵਿਅਕਤੀਗਤ ਤੌਰ 'ਤੇ ਮਿਲ ਕੇ ਆਪਣੀ ਗੱਲ ਰੱਖ ਸਕਦਾ ਹੈ। ਵੋਟਰ ਸੂਚੀ ਦੀ ਸੁਧਾਈ ਸਬੰਧੀ ਹੋਰ ਜਾਣਕਾਰੀ ਲੈਣ ਜਾਂ ਆਪਣਾ ਸੁਝਾਅ ਦੇਣ ਲਈ ਨਾਗਰਿਕ ਅਤੇ ਸਬੰਧਤ ਧਿਰਾਂ ਇਲੈਕਟੋਰਲ ਰੋਲ ਆਬਜ਼ਰਵਰ-ਕਮ-ਕਮਿਸ਼ਨਰ, ਰੂਪਨਗਰ ਮੰਡਲ ਦੇ ਦਫ਼ਤਰ ਨਾਲ ਈ-ਮੇਲ div.com.rpr@punjab.gov.in ਜਾਂ ਫ਼ੋਨ ਨੰਬਰ 01881-220400 ਰਾਹੀਂ ਵੀ ਸੰਪਰਕ ਕਰ ਸਕਦੇ ਹਨ।