Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Sports

ਖੇਡਾਂ ਅਤੇ ਵਿਗਿਆਨ ਨੂੰ ਜੋੜਨ ਦੀ ਦਿਸ਼ਾ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸੈਮੀਨਾਰ; ਦੇਸ਼ ਭਰ ਤੋਂ 300 ਤੋਂ ਵੱਧਡੈਲੀਗੇਟਾਂ ਦੀ ਸ਼ਮੂਲੀਅਤ

November 21, 2026 03:58 PM
SehajTimes
ਪਟਿਆਲਾ : ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ “ਮਨੁੱਖੀ ਕਾਰਗੁਜ਼ਾਰੀ ਅਤੇ ਖੇਡਾਂ ਵਿਚ ਉੱਤਮਤਾ” ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਸੰਸਥਾਵਾਂ ਤੋਂ 300 ਤੋਂ ਵੱਧਡੈਲੀਗੇਟਾਂ, ਅਕਾਦਮਿਕ ਮਾਹਿਰਾਂ, ਖੋਜਾਰਥੀਆਂ, ਕੋਚਾਂ, ਖੇਡ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਸੈਮੀਨਾਰ ਨੇ ਖੇਡ ਪ੍ਰਦਰਸ਼ਨ, ਖੇਡ ਉੱਤਮਤਾ, ਖਿਡਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚਖੇਡਾਂ ਦੀ ਭੂਮਿਕਾ ਨਾਲ ਸਬੰਧਤ ਵਿਗਿਆਨਕ ਵਿਚਾਰ-ਵਟਾਂਦਰੇ, ਖੋਜ ਅਤੇ ਗਿਆਨ ਦੇਆਦਾਨ-ਪ੍ਰਦਾਨ ਲਈ ਇੱਕ ਬਹੁ-ਵਿਭਾਗੀ ਮੰਚ ਪ੍ਰਦਾਨ ਕੀਤਾ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਭਾਰਤੀ ਖੇਡਾਂ ਦੇ ਭਵਿੱਖ ਨੂੰਸੰਵਾਰਨ ਵਿੱਚ ਵਿਗਿਆਨਕ, ਖੋਜ-ਆਧਾਰਿਤ ਅਤੇ ਬਹੁ-ਵਿਭਾਗੀ ਪਹੁੰਚ ਦੀ ਵਧ ਰਹੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਉੱਤਮਤਾ ਸਿਰਫ਼ ਪ੍ਰਤਿਭਾ ਦੇ ਆਧਾਰ 'ਤੇ ਹਾਸਲ ਨਹੀਂ ਕੀਤੀ ਜਾ ਸਕਦੀ, ਸਗੋਂ ਇਸ ਲਈ ਖਿਡਾਰੀਆਂ ਦਾ ਯੋਜਨਾਬੱਧ ਵਿਕਾਸ, ਵਿਗਿਆਨਕ ਸਿਖਲਾਈ, ਯੋਗ ਮਾਹਿਰਾਂ, ਖੋਜ-ਆਧਾਰਿਤ ਅਭਿਆਸ, ਉਚਿਤ ਰਿਕਵਰੀ ਅਤੇ ਮਜ਼ਬੂਤ ਸੰਸਥਾਗਤ ਸਹਿਯੋਗ ਦੀ ਲੋੜ ਹੈ। ਭਾਰਤ ਦੀਆਂ ਖੇਡ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਯੂਨੀਵਰਸਿਟੀ ਵਿਖੇ ਪ੍ਰਸਤਾਵਿਤ ਅਤਿ-ਆਧੁਨਿਕ ਹਾਈ-ਪਰਫਾਰਮੈਂਸ ਸੈਂਟਰ ਬਾਰੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ਖੇਡ ਵਿਗਿਆਨ ਦੇ ਪ੍ਰਮੁੱਖ ਖੇਤਰਾਂ ਨੂੰ ਇੱਕ ਛੱਤ ਹੇਠ ਇਕੱਠਾ ਕਰਕੇ ਖਿਡਾਰੀਆਂ ਅਤੇ ਕੋਚਾਂ ਨੂੰ ਵਿਗਿਆਨਕ ਅਤੇ ਸਮੁੱਚੀ ਸਹਾਇਤਾ ਪ੍ਰਦਾਨ ਕਰਨਾ ਹੈ।
 
ਸੈਮੀਨਾਰ ਵਿੱਚ ਲਕਸ਼ਮੀਬਾਈ ਨੈਸ਼ਨਲ ਇੰਸਟੀਚਿਊਟ ਆਫ ਫਿਜ਼ੀਕਲ ਐਜੂਕੇਸ਼ਨ (ਐਲ.ਐਨ.ਆਈ.ਪੀ.ਈ.), ਗਵਾਲੀਅਰ ਦੇ ਸਾਬਕਾ ਵਾਈਸ ਚਾਂਸਲਰ ਸੀਨੀਅਰ ਪ੍ਰੋ. ਦਲੀਪ ਕੁਮਾਰ ਦੁਰੇਹਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਪ੍ਰੋ. ਦੁਰੇਹਾ ਨੇ ਕਸਰਤ ਸਰੀਰ ਵਿਗਿਆਨ, ਬਾਇਓਮੈਕੈਨਿਕਸ, ਖੇਡ ਮਨੋਵਿਗਿਆਨ, ਖੇਡ ਪੋਸ਼ਣ, ਖੇਡ ਮੈਡੀਸਨ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਆਧਾਰਿਤ ਪ੍ਰਦਰਸ਼ਨ ਵਿਸ਼ਲੇਸ਼ਣ ਵਰਗੇ ਖੇਤਰਾਂ ਦੇ ਏਕੀਕਰਨ ਰਾਹੀਂ ਭਾਰਤ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਖੇਡ ਵਿਗਿਆਨ ਦੀ ਪਰਿਵਰਤਨਸ਼ੀਲ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਜ਼ਮੀਨੀ ਪੱਧਰ 'ਤੇ ਖਿਡਾਰੀਆਂ ਦੀ ਪ੍ਰਤਿਭਾ ਦੇ ਵਿਕਾਸ ਤੋਂ ਲੈ ਕੇ ਵਿਸ਼ਵ ਪੱਧਰੀ ਖੇਡ ਉੱਤਮਤਾ ਤੱਕ ਪਹੁੰਚਣ ਲਈ ਖਿਡਾਰੀ-ਕੇਂਦਰਿਤ ਅਤੇ ਵਿਗਿਆਨਕ ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
 
ਸੈਮੀਨਾਰ ਵਿੱਚ ਖਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪ੍ਰੋ. ਸ਼ਿਆਮਲ ਕੋਲੇ ਸਪੋਰਟਸ ਯੂਨੀਵਰਸਿਟੀ ਆਫ ਹਰਿਆਣਾ ਦੇ ਪ੍ਰੋ. ਯੋਗੇਸ਼ ਚੰਦਰ ਠਾਕੁਰ ਵੱਲੋਂ ਮੁੱਖ ਭਾਸ਼ਣ ਦਿੱਤੇ ਗਏ, ਜਿਨ੍ਹਾਂ ਨੇ ਮਨੁੱਖੀ ਪ੍ਰਦਰਸ਼ਨ ਅਤੇ ਖੇਡ ਉੱਤਮਤਾ ਦੇ ਵੱਖ-ਵੱਖ ਮਹੱਤਵਪੂਰਨ ਪੱਖਾਂ ਬਾਰੇ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਵਿਚਾਰ ਸਾਂਝੇ ਕੀਤੇ।
 
ਸੈਮੀਨਾਰ ਦੌਰਾਨ ਸੱਤ ਸਮਾਨਾਂਤਰ ਵਿਗਿਆਨਕ ਅਤੇ ਤਕਨੀਕੀ ਸੈਸ਼ਨਾਂ ਵਿੱਚ 125 ਖੋਜ ਪੱਤਰ ਅਤੇ 100 ਵਿਗਿਆਨਕ ਪੋਸਟਰ ਪੇਸ਼ ਕੀਤੇ ਗਏ। ਖੇਡ ਵਿਗਿਆਨ, ਫਿਜ਼ੀਓਥੈਰੇਪੀ, ਸਰੀਰਕ ਸਿੱਖਿਆ, ਯੋਗ, ਫਾਰਮਾਸਿਊਟੀਕਲ ਵਿਗਿਆਨ, ਕੋਚਿੰਗ ਅਤੇ ਹੋਰ ਸਬੰਧਤ ਖੇਤਰਾਂ ਨਾਲ ਜੁੜੇ ਡੈਲੀਗੇਟਾਂ ਨੇ ਮਨੁੱਖੀ ਪ੍ਰਦਰਸ਼ਨ, ਖੇਡ ਉੱਤਮਤਾ, ਖਿਡਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਨਾਲ ਸਬੰਧਤ ਨਵੀਆਂ ਖੋਜਾਂ, ਵਿਗਿਆਨਕ ਵਿਕਾਸ ਅਤੇ ਵਿਹਾਰਕ ਪਹੁੰਚਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
 
ਵੱਖ-ਵੱਖ ਸੰਸਥਾਵਾਂ ਦੇ ਪ੍ਰਸਿੱਧ ਮਾਹਿਰਾਂ ਵੱਲੋਂ ਵਿਗਿਆਨਕ ਸੈਸ਼ਨਾਂ ਦਾ ਸੰਚਾਲਨ ਅਤੇਪ੍ਰਧਾਨਗੀ ਕੀਤੀ ਗਈ, ਜਿਨ੍ਹਾਂ ਵਿੱਚ ਡਾ. ਪੰਕਜਪ੍ਰੀਤ ਸਿੰਘ, ਡਾ. ਸੁਪ੍ਰੀਤ ਬਿੰਦਰਾ, ਡਾ.ਮਨੋਹਰ ਲਾਲ, ਡਾ. ਪੁਸ਼ਪਦੀਪ ਸਿੰਘ, ਡਾ. ਜਤਿੰਦਰ ਮੁੰਜਾਲ, ਡਾ. ਕਲਪਨਾ ਜ਼ੁਤਸ਼ੀ, ਡਾ. ਸੱਜਣ ਪਾਲ ਯਾਦਵ, ਡਾ. ਪ੍ਰਵੀਨ ਕੁਮਾਰ, ਡਾ. ਰਾਕੇਸ਼ ਸ੍ਰੀਨਿਵਾਸਨ ਭਾਰਤੀ ਅਤੇਡਾ. ਰਾਹੁਲ ਦੇਵ ਚੌਧਰੀ ਸ਼ਾਮਲ ਸਨ। ਇਨ੍ਹਾਂ ਸੈਸ਼ਨਾਂ ਨੇ ਖੋਜਕਰਤਾਵਾਂ, ਅਕਾਦਮਿਕ ਮਾਹਿਰਾਂ ਅਤੇ ਖੇਡ ਪੇਸ਼ੇਵਰਾਂ ਵਿਚਕਾਰ ਗਿਆਨ ਦੇ ਆਦਾਨ-ਪ੍ਰਦਾਨ ਅਤੇ ਬਹੁ-ਵਿਭਾਗੀ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕੀਤਾ।
 
ਇਸ ਮੌਕੇ ਡਾ. ਅਜੀਤਾ, ਡਾ. ਪਰਮਵੀਰ ਸਿੰਘ, ਡਾ. ਅਸ਼ੋਕ ਕੁਮਾਰ, ਡਾ. ਏ.ਜੀ.ਕੇ ਸਿੰਹਾ, ਡਾ. ਨਿਸ਼ਾਨ ਸਿੰਘ ਦਿਓਲ, ਡਾ. ਹਰੀਸ਼ ਕੁਮਾਰ, ਡਾ. ਅਨੁਰਾਧਾ ਲਹਿਰੀ, ਡਾ. ਸੰਦੀਪ ਸਿੰਘ, ਡਾ. ਸੋਨੀਆ ਸਿੰਘ ਅਤੇ ਡਾ. ਸੌਰਭ ਤ੍ਰਿਖਾ ਸਮੇਤ ਪ੍ਰਸਿੱਧ ਅਕਾਦਮਿਕ ਮਾਹਿਰਾਂ ਅਤੇ ਵਿਦਵਾਨਾਂ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
 
ਪੋਸਟਰ ਪ੍ਰਸਤੁਤੀ ਸੈਸ਼ਨ ਵੀ ਸੈਮੀਨਾਰ ਦਾ ਵਿਸ਼ੇਸ਼ ਆਕਰਸ਼ਣ ਰਿਹਾ, ਜਿਸ ਵਿੱਚ ਖੋਜਕਰਤਾਵਾਂ ਅਤੇ ਵਿਦਵਾਨਾਂ ਨੂੰ ਆਪਣੀਆਂ ਖੋਜਾਂ ਪੇਸ਼ ਕਰਨ ਅਤੇ ਮਾਹਿਰਾਂ ਨਾਲਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਸੈਮੀਨਾਰ ਦੀ ਸਫਲਤਾ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਸਮਰਪਿਤ ਯਤਨਾਂ ਸਦਕਾ ਸੰਭਵ ਹੋਈ, ਜਿਨ੍ਹਾਂ ਨੇ ਡੈਲੀਗੇਟਾਂ ਦੀ ਸੁਚੱਜੀ ਮੇਜ਼ਬਾਨੀ ਕਰਦਿਆਂ ਸਮਾਗਮ ਦੇ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ।
 
ਇਸ ਰਾਸ਼ਟਰੀ ਸੈਮੀਨਾਰ ਰਾਹੀਂ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਖੇਡ ਸਿੱਖਿਆ, ਵਿਗਿਆਨਕ ਖੋਜ ਅਤੇ ਬਹੁ-ਵਿਭਾਗੀ ਸਹਿਯੋਗ ਨੂੰ ਉਤਸ਼ਾਹਿਤ ਕਰਦਿਆਂ ਦੇਸ਼ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇੱਕ ਸਿਹਤਮੰਦ, ਸਰਗਰਮ ਤੇ ਵਿਗਿਆਨਕ ਸੋਚ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।
 

Have something to say? Post your comment

More in Sports

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ