Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

November 21, 2026 04:04 PM
ਦਰਸ਼ਨ ਸਿੰਘ ਚੌਹਾਨ

ਦਾਮਨ ਬਾਜਵਾ ਅਤੇ ਜਤਿੰਦਰ ਕਾਲੜਾ ਨੇ ਆਖਿਆ ਵਿਨੋਦ ਗੁਪਤਾ ਪਾਰਟੀ ਨੂੰ ਸਨ ਸਮਰਪਿਤ 

 
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਟਕਸਾਲੀ ਆਗੂ ਸਵਰਗੀ ਵਿਨੋਦ ਗੁਪਤਾ ਦੀ ਨਿੱਘੀ ਯਾਦ ਵਿੱਚ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸਥਾਨਕ ਗਊਸ਼ਾਲਾ ਵਿਖੇ ਵਿਸ਼ੇਸ਼ ਤੌਰ 'ਤੇ ਗਊ ਸੇਵਾ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਨੇ ਗਊਆਂ ਨੂੰ ਹਰਾ ਚਾਰਾ ਅਤੇ ਗੁੜ ਖੁਆ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਸੂਬਾ ਆਗੂ ਜਤਿੰਦਰ ਕਾਲੜਾ ਨੇ ਵਿਨੋਦ ਗੁਪਤਾ ਵੱਲੋਂ ਪਾਰਟੀ ਅਤੇ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਵਿਨੋਦ ਗੁਪਤਾ ਪਾਰਟੀ ਦੇ ਇੱਕ ਸਮਰਪਿਤ ਅਤੇ ਮਿਹਨਤੀ ਸਿਪਾਹੀ ਸਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕੀਤਾ। ਉਨ੍ਹਾਂ ਕਿਹਾ ਕਿ ਗੁਪਤਾ ਜੀ ਦੇ ਜਾਣ ਨਾਲ ਪਾਰਟੀ ਨੂੰ ਜੋ ਘਾਟਾ ਪਿਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਸੀਨੀਅਰ ਆਗੂ ਜਤਿੰਦਰ ਕਾਲੜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਨੋਦ ਗੁਪਤਾ ਨੇ ਆਪਣਾ ਸਮੁੱਚਾ ਜੀਵਨ ਸਮਾਜ ਸੇਵਾ ਅਤੇ ਸੰਗਠਨ ਦੇ ਲੇਖੇ ਲਾਇਆ। ਉਨ੍ਹਾਂ ਦੱਸਿਆ ਕਿ ਗਊ ਸੇਵਾ ਵਰਗਾ ਪੁੰਨ ਦਾ ਕਾਰਜ ਕਰਕੇ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਦਿਖਾਏ ਹੋਏ ਸੇਵਾ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਡਾਕਟਰ ਜਗਮਹਿੰਦਰ ਸੈਣੀ, ਸ਼ੰਕਰ ਬਾਂਸਲ, ਪਰਮਿੰਦਰ ਗੋਇਲ, ਪਿਆਰਾ ਲਾਲ ਸ਼ਰਮਾ ਅਤੇ ਹੋਰ ਆਗੂ ਹਾਜ਼ਰ ਸਨ। 

Have something to say? Post your comment

More in Malwa

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ