Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

November 21, 2026 06:39 PM
SehajTimes

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੁਪਤ ਰੂਪ ਵਿੱਚ ਕਰ ਸਕਦੇ ਹਨ

ਗੈਂਗਸਟਰਾਂ ਬਾਰੇ ਰਿਪੋਰਟ


ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਅਹਿਮ ਤੇ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85817 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਸ ਸਕਦੀ ਹੈ।

Have something to say? Post your comment

More in Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ