Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

November 21, 2026 06:45 PM
SehajTimes

ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਤਕਨੀਕੀ ਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਭਿੰਦਾ ਨੂੰ ਅੰਮ੍ਰਿਤਸਰ ‘ਚ ਟਰੈਕ ਕੀਤਾ: ਸਪੈਸ਼ਲ ਡੀ.ਜੀ.ਪੀ. ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਵਿੱਚ ਸ਼ਾਮਲ ਮੋਟਰਸਾਈਕਲ ਸਵਾਰ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਏ.ਜੀ.ਟੀ.ਐਫ. ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਦੋ-ਤਰਫ਼ਾ ਸੰਖੇਪ ਗੋਲੀਬਾਰੀ ਤੋਂ ਬਾਅਦ ਪਹਿਲੇ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਫ਼ਿਰੋਜ਼ਪੁਰ ‘ਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੀ.ਜੀ.ਪੀ. ਨੇ ਕਿਹਾ ਕਿ ਦੋਵਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਏ.ਜੀ.ਟੀ.ਐਫ. ਨੇ ਇਸ ਜਾਂਚ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਜ਼ੀਰਕਪੁਰ ਦੀ ਕਾਰਵਾਈ ਤੋਂ ਤੁਰੰਤ ਬਾਅਦ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਫ਼ਰਾਰ ਚੱਲ ਰਹੇ ਦੂਜੇ ਸ਼ੂਟਰ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਨੂੰ ਹੋਰ ਬਾਰੀਕੀ ਨਾਲ ਖੰਗਾਲਿਆ।
ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਭੁਪਿੰਦਰ ਭਿੰਦਾ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਫ਼ੀਲਡ ਟੀਮਾਂ ਨੂੰ ਤੁਰੰਤ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਸਖ਼ਤ ਯਤਨਾਂ ਸਦਕਾ ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਦਰਜ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ