Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

November 21, 2026 06:55 PM
SehajTimes
ਈ-ਕੇ.ਵਾਈ.ਸੀ. ਕਰਵਾਉਣ ਦੀ ਪ੍ਰਕਿਰਿਆ ਅਗਲੇ ਇੱਕ ਹਫ਼ਤੇ ਤੱਕ ਵੀ ਜਾਰੀ ਰਹੇਗੀ- ਸਨੇਹ ਲਤਾ
 
ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਜਾਗਰੂਕਤਾ ਅਤੇ ਪੈਨਸ਼ਨ ਸੇਵਾ ਪੋਰਟਲ ਰਾਹੀਂ ਈ-ਕੇ.ਵਾਈ.ਸੀ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੂਧਨਸਾਧਾਂ ਵਿਖੇ ਲਗਾਏ ਗਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ ਹੋ ਗਏ ਹਨ। ਤੀਜੇ ਦਿਨ ਦੇ ਸਮਾਗਮ ਦਾ ਉਦਘਾਟਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਮਿੰਨੀ ਸਕੱਤਰੇਤ ਬਲਾਕ-ਡੀ, ਪਟਿਆਲਾ ਵਿਖੇ ਵਧੀਕ ਡਾਇਰੈਕਟਰ, ਖ਼ਜ਼ਾਨਾ ਅਤੇ ਲੇਖਾ ਵਿਭਾਗ, ਪੰਜਾਬ, ਸਿਮਰਜੀਤ ਕੌਰ ਨੇ ਕੀਤਾ। ਉਨ੍ਹਾਂ ਨੇ ਮੌਕੇ 'ਤੇ ਪੈਨਸ਼ਨਰਾਂ ਨਾਲ ਗੱਲਬਾਤ ਕੀਤੀ ਅਤੇ ਪੈਨਸ਼ਨ ਨਾਲ ਸਬੰਧਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਤਿੰਨਾਂ ਦਿਨਾਂ ਦੌਰਾਨ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਲਈ ਪੈਨਸ਼ਨਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਵਾਲੀਆ ਵੀ ਸਮੂਹ ਯੂਨੀਅਨ ਮੈਂਬਰਾਂ ਸਮੇਤ ਕੈਂਪਾਂ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਦੇ ਨਾਲ-ਨਾਲ ਪੈਨਸ਼ਨ ਬ੍ਰਾਂਚ ਦੇ ਕੰਮ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਸਮੂਹ ਪੈਨਸ਼ਨਰਾਂ ਅਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਤਰ ਸਨੇਹ ਲਤਾ ਨੇ ਦੱਸਿਆ ਕਿ ਭਾਵੇਂ ਇਹ ਤਿੰਨ-ਰੋਜ਼ਾ ਕੈਂਪ ਸਮਾਪਤ ਹੋ ਚੁੱਕੇ ਹਨ, ਪਰ ਈ-ਕੇ.ਵਾਈ.ਸੀ. ਕਰਵਾਉਣ ਦੀ ਇਹ ਪ੍ਰਕਿਰਿਆ ਅਗਲੇ ਇੱਕ ਹਫ਼ਤੇ ਤੱਕ ਵੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੁੱਧਨ ਸਾਧਾਂ ਵਿਖੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਈ-ਕੇ.ਵਾਈ.ਸੀ. ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ, ਉਹ ਵੀ ਈ-ਕੇ.ਵਾਈ.ਸੀ. ਜਰੂਰ ਕਰਵਾਉਣ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਪੈਨਸ਼ਨਰਾਂ ਨੇ ਸਿਰਫ਼ ਆਪਣੇ ਬੈਂਕ ਬਚਤ ਖਾਤਿਆਂ ਦੀ ਹੀ ਈ-ਕੇ.ਵਾਈ.ਸੀ. ਕਰਵਾਈ ਹੈ, ਜਦਕਿ ਪੈਨਸ਼ਨ ਸੇਵਾ ਪੋਰਟਲ 'ਤੇ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਤਰ ਨੇ ਸਮੂਹ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਇਲ ਨੰਬਰ ਨਾਲ ਲੈ ਕੇ ਆਉਣ ਅਤੇ ਪੈਨਸ਼ਨ ਸੇਵਾ ਪੋਰਟਲ 'ਤੇ ਆਪਣੀ ਈ-ਕੇ.ਵਾਈ.ਸੀ. ਦੀ ਸਹੂਲਤ ਦਾ ਲਾਭ ਉਠਾਉਣ।
ਜਿਨ੍ਹਾਂ ਪੈਨਸ਼ਨਰਾਂ ਦਾ ਪਿਛਲੇ ਸਾਲ ਈਕੇਵਾਈਸੀ ਹੋ ਚੁੱਕਾ ਹੈ, ਉਨ੍ਹਾਂ ਨੂੰ ਦੁਬਾਰਾ ਕਰਵਾਉਣ ਦੀ ਲੋੜ ਨਹੀਂ ਹੈ।
 

Have something to say? Post your comment

More in Malwa

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ