Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

Chandigarh

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

November 21, 2026 07:53 PM
SehajTimes

ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜ਼ਮੀਨੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਐਲਗਰਾਂ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਿਖੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 175 ਦਰਜ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਰਾਹੀਂ ਕੱਢਿਆ ਗਿਆ ਮਟੀਰੀਅਲ ਲਿਜਾ ਰਹੇ ਟਿੱਪਰ ਚਾਲਕਾਂ ਦੇ ਤਿੰਨ ਚਲਾਨ ਵੀ ਕੱਟੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮਾਈਨਿੰਗ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Have something to say? Post your comment

More in Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ