ਕੁਰੂਕਸ਼ੇਤਰ : ਹਰਿਆਣਾ ਦੇ ਮੁੱਖ ਸ੍ਰੀ ਨਾਇਬ ਸਿੰਘ ਸੈਣੀ ਨੇ ਸਨਿਚਰਵਾਰ ਨੂੰ ਕੁਰੂਕਸ਼ੇਤਰ ਦੇ ਜੋਤੀਸਰ ਵਿੱਚ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਦੇ ਆਯੋਜਨ ਨੂੰ ਲੈ ਕੇ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ ਹਰਿਆਣਾ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ 18 ਤੋਂ 20 ਦਸੰਬਰ ਤੱਕ ਕਰਵਾਏ ਜਾਣਗੇ। 20 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਗੀਤਾ ਸ਼ੋਭਾਯਾਤਰਾ ਕੱਢੀ ਜਾਵੇਗੀ। ਇਸੇ ਦਿਨ ਸਾਰੇ ਜ਼ਿਲ੍ਹਿਆਂ ਵਿੱਚ 1800 ਵਿਦਿਆਰਥੀਆਂ ਵੱਲੋਂ ਗੀਤਾ ਦਾ ਵਿਸ਼ਵਵਿਆਪੀ ਪਾਠ ਕੀਤਾ ਜਾਵੇਗਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ ਆਪਣੇ ਤੀਰਥਾਂ ’ਤੇ ਸ਼ਾਮ ਵੇਲੇ ਦੀਪੋਤਸਵ ਵੀ ਮਨਾਇਆ ਜਾਵੇਗਾ।