Saturday, November 21, 2026
BREAKING NEWS
• ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

Haryana

ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ

November 21, 2026 09:03 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਸ੍ਰੀ ਨਾਇਬ ਸਿੰਘ ਸੈਣੀ ਨੇ ਸਨਿਚਰਵਾਰ ਨੂੰ ਕੁਰੂਕਸ਼ੇਤਰ ਦੇ ਜੋਤੀਸਰ ਵਿੱਚ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਦੇ ਆਯੋਜਨ ਨੂੰ ਲੈ ਕੇ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਾਲ ਅੰਤਰਰਾਸ਼ਟਰੀ ਗੀਤਾ ਮਹੋਤਸਵ ਵਿੱਚ ਕਈ ਵਿਸ਼ੇਸ਼ ਅਤੇ ਨਵੇਂ ਪ੍ਰੋਗਰਾਮ ਕਰਵਾਏ ਜਾਣਗੇ। ਵਿਦੇਸ਼ ਮੰਤਰਾਲੇ ਰਾਹੀਂ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਪਹਿਲੀ ਵਾਰ ਵਿਸ਼ੇਸ਼ ਪ੍ਰਦਰਸ਼ਨੀ ਲਗਾਏਗਾ ਅਤੇ 70 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਗੀਤਾ ਮਹੋਤਸਵ ਨਾਲ ਜੋੜੇਗਾ। ਆਈਸੀਸੀਆਰ ਰਾਹੀਂ ਇੰਡੋਨੇਸ਼ੀਆ, ਸਲੋਵਾਕੀਆ ਅਤੇ ਪੰਜ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੇ ਸਮੂਹ ਗੀਤਾ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਵੀ ਪੁਰਸ਼ੋਤਮਪੁਰਾ ਬਾਗ ਵਿੱਚ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਕੇਂਦਰੀ ਵਿਦਿਆਲਿਆਂ ਅਤੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ 1800 ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਗੀਤਾ ’ਤੇ ਆਧਾਰਿਤ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮਹਾਤਮਾ ਬੁੱਧ ’ਤੇ ਇੱਕ ਅੰਤਰਰਾਸ਼ਟਰੀ ਸੰਗੋਸ਼ਠੀ ਵੀ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ 19 ਦਸੰਬਰ ਨੂੰ ਜੋਤੀਸਰ ਵਿੱਚ ਹੋਣ ਵਾਲੇ ਸੈਮੀਨਾਰ ਵਿੱਚ 12 ਅਫ਼ਰੀਕੀ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣਗੇ। ਹਰਿਆਣਾ ਦੇ ਸਾਰੇ 143 ਬਲਾਕਾਂ ਵਿੱਚ ਸਥਿਤ ਪ੍ਰਮੁੱਖ ਮੰਦਰਾਂ ਵਿੱਚ ਇੱਕ ਰੋਜ਼ਾ ਗੀਤਾ ਮਹੋਤਸਵ ਕਰਵਾਇਆ ਜਾਵੇਗਾ। 2 ਦਸੰਬਰ ਤੋਂ 19 ਦਸੰਬਰ ਤੱਕ ਜੋਤੀਸਰ ਤੋਂ ਗੀਤਾ ਜੋਤੀ ਯਾਤਰਾ ਕੱਢੀ ਜਾਵੇਗੀ, ਜੋ ਸਾਰੇ 182 ਤੀਰਥਾਂ ਨੂੰ ਕਵਰ ਕਰੇਗੀ। ਜੋਤੀਸਰ ਤੀਰਥ ’ਤੇ ਰੋਜ਼ਾਨਾ ਆਰਤੀ, ਲਾਈਟ ਐਂਡ ਸਾਊਂਡ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।

Have something to say? Post your comment

More in Haryana

ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’

ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ

ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਣੀ ਦੀ ਹਰ ਬੂੰਦ ਦੀ ਸਹੀ ਵਰਤੋਂ ਹੋਵੇ, ਕਿਸਾਨਾਂ ਨੂੰ ਸਬਸਿਡੀ ਮਿਲਣ ਵਿੱਚ ਨਾ ਹੋਵੇ ਦੇਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਪੋਰਟਲਾਂ ਅਤੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦਾ ਹੋਵੇਗਾ ਆਡਿਟ; ਸਰਕਾਰੀ ਪੈਸੇ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

ਮਾਈ ਭਾਰਤ ਐਨਐਸਐਸ ਐਵਾਰਡ (2023-24) ਲਈ ਨਾਮਜ਼ਦਗੀਆਂ 11 ਦਸੰਬਰ ਤੱਕ ਕੀਤੀਆਂ ਜਾਣਗੀਆਂ ਸਵੀਕਾਰ : ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਇੰਡੋ-ਜਰਮਨ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਜੇ.ਸੀ. ਬੋਸ ਯੂਨੀਵਰਸਿਟੀ ਨੇ ਜਰਮਨੀ ਵਿੱਚ ਖੋਲ੍ਹੇ ਨਵੇਂ ਅਕਾਦਮਿਕ ਮੌਕੇ

ਜਾਂਚ ਵਿੱਚ ਸਹਿਯੋਗ ਨਾ ਦੇਣ 'ਤੇ ਸਬੰਧਤ ਹਿੱਸੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼

ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ