Saturday, November 21, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana

ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

November 21, 2026 09:34 PM
Rozana Sehaj times

ਚੰਡੀਗੜ੍ਹ : ਪੱਛਮੀ ਬੰਗਾਲ ਦੇ ਰਾਜ ਮੰਤਰੀ ਸ੍ਰੀ ਉਮੇਸ਼ ਰਾਏ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਸੁਭਾਗ ਹੈ ਕਿ ਉਨ੍ਹਾਂ ਨੂੰ ਪੱਛਮੀ ਬੰਗਾਲ ਦੀ ਪਵਿੱਤਰ ਮਿੱਟੀ ਤੋਂ ਧਰਮਖੇਤਰ-ਕੁਰੂਕਸ਼ੇਤਰ ਦੀ ਇਸ ਪਵਿੱਤਰ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ ਹੈ, ਜਿੱਥੋਂ ਪੂਰੇ ਵਿਸ਼ਵ ਨੂੰ ਧਰਮ, ਕਰਤੱਵ ਅਤੇ ਜੀਵਨ ਜਿਊਣ ਦਾ ਮੂਲਮੰਤਰ ਮਿਲਿਆ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਧਰਤੀ ਸਦਾ ਤੋਂ ਉਪਾਸਨਾ ਅਤੇ ਅਧਿਆਤਮਿਕ ਚੇਤਨਾ ਦਾ ਪ੍ਰਮੁੱਖ ਕੇਂਦਰ ਰਹੀ ਹੈ। ਸ੍ਰੀ ਉਮੇਸ਼ ਰਾਏ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹੋ ਰਹੇ ਸਮੂਹਿਕ ਗੀਤਾ ਪਾਠ ਦਾ ਸਮਾਜਿਕ ਅਤੇ ਸੱਭਿਆਚਾਰਕ ਪ੍ਰਭਾਵ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਿਹਾ ਹੈ। ਸਾਲ 2024 ਵਿੱਚ ਕੋਲਕਾਤਾ ਦੇ ਇਤਿਹਾਸਕ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਪਹਿਲੀ ਵਾਰ ਲੱਖਾਂ ਲੋਕਾਂ ਦੀ ਸ਼ਮੂਲੀਅਤ ਨਾਲ ਸਮੂਹਿਕ ਗੀਤਾ ਪਾਠ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪਿਛਲੇ ਸਾਲ ਇਸ ਆਯੋਜਨ ਵਿੱਚ ਸੱਤ ਲੱਖ ਤੋਂ ਵੱਧ ਲੋਕਾਂ ਨੇ ਇੱਕ ਸਾਥ ਗੀਤਾ ਪਾਠ ਕਰਕੇ ਸਨਾਤਨ ਸੱਭਿਆਚਾਰ ਪ੍ਰਤੀ ਆਪਣੀ ਆਸਥਾ ਅਤੇ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੀ ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਅਤਿਅੰਤ ਮਾਣ ਅਤੇ ਅਧਿਆਤਮਿਕ ਅਨੁਭੂਤੀ ਹੋ ਰਹੀ ਹੈ। ਅੱਜ ਇੱਥੇ ਵਿਆਪਕ ਵਿਕਾਸ, ਸ਼ਾਨਦਾਰ ਸਜਾਵਟ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਨੂੰ ਦੇਖ ਕੇ ਉਹ ਅਭਿਭੂਤ ਹਨ। ਵਿਸ਼ੇਸ਼ ਤੌਰ ’ਤੇ ਇੱਥੇ ਸਥਿਤ ਅਜਾਇਬ ਘਰ ਵਿੱਚ ਭਾਰਤੀ ਸੱਭਿਅਤਾ, ਸੱਭਿਆਚਾਰ ਅਤੇ ਪ੍ਰਾਚੀਨ ਵਿਰਾਸਤ ਨੂੰ ਆਧੁਨਿਕ ਤਕਨੀਕ ਰਾਹੀਂ ਜਿਸ ਤਰ੍ਹਾਂ ਪ੍ਰਦਰਸ਼ਿਤ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਾਲ 2026 ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਆਯੋਜਨ ਵਿੱਚ ਪੱਛਮੀ ਬੰਗਾਲ, ਹਰਿਆਣਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣੀ ਸਰਗਰਮ ਭੂਮਿਕਾ ਨਿਭਾਏਗਾ।

Have something to say? Post your comment

More in Haryana

ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ

ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ

ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’

ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ

ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਣੀ ਦੀ ਹਰ ਬੂੰਦ ਦੀ ਸਹੀ ਵਰਤੋਂ ਹੋਵੇ, ਕਿਸਾਨਾਂ ਨੂੰ ਸਬਸਿਡੀ ਮਿਲਣ ਵਿੱਚ ਨਾ ਹੋਵੇ ਦੇਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਪੋਰਟਲਾਂ ਅਤੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦਾ ਹੋਵੇਗਾ ਆਡਿਟ; ਸਰਕਾਰੀ ਪੈਸੇ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

ਮਾਈ ਭਾਰਤ ਐਨਐਸਐਸ ਐਵਾਰਡ (2023-24) ਲਈ ਨਾਮਜ਼ਦਗੀਆਂ 11 ਦਸੰਬਰ ਤੱਕ ਕੀਤੀਆਂ ਜਾਣਗੀਆਂ ਸਵੀਕਾਰ : ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਇੰਡੋ-ਜਰਮਨ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਜੇ.ਸੀ. ਬੋਸ ਯੂਨੀਵਰਸਿਟੀ ਨੇ ਜਰਮਨੀ ਵਿੱਚ ਖੋਲ੍ਹੇ ਨਵੇਂ ਅਕਾਦਮਿਕ ਮੌਕੇ